ਕੈਬਨਿਟ ਮੰਤਰੀ ਸ੍ਰ. ਬਲਕਾਰ ਸਿੰਘ ਵੱਲੋਂ ਕਪੂਰਥਲਾ ਵਿੱਚ ਆਏ ਡਾਇਰੀਆ ਦੇ ਕੇਸਾਂ ਨੂੰ ਲੈ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਦੌਰਾ

ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚ ਕੇ ਇਲਾਜ ਲਈ ਦਾਖਲ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)-ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਬਲਕਾਰ ਸਿੰਘ ਵੱਲੋਂ ਅੱਜ ਕਪੂਰਥਲਾ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਆਏ ਡਾਇਰੀਆ ਦੇ ਕੇਸਾਂ ਨੂੰ ਲੈ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਦੌਰਾ ਕੀਤਾ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚ ਕੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ, ਸਿਵਲ ਸਰਜਨ ਡਾ. ਸੁਰਿੰਦਰਪਾਲ ਕੌਰ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਅਨੁਪਮ ਕਲੇਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਡਾਇਰੀਆ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਿਹਤ ਵਿਭਾਗ ਵੱਲੋਂ ਮਿਆਰੀ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਸ਼ਹਿਰ ਦੇ ਕੁਝ ਇਲਾਕਿਆਂ ਵਿੱਚੋਂ ਲੱਗਭੱਗ 64 ਮਰੀਜ਼ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਹੋਏ ਸਨ, ਜਿੰਨ੍ਹਾਂ ਵਿੱਚੋਂ 19 ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ ਅਤੇ ਬਾਕੀ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਨਗਰ ਨਿਗਮ ਦੀਆਂ 6 ਵਿਸ਼ੇਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਰੋਜ਼ਾਨਾ ਪੀਣ ਵਾਲੇ ਪਾਣੀ ਦੀ ਸਪਲਾਈ ਚੈੱਕ ਕਰਨਗੀਆਂ। ਉਹਨਾਂ ਦੱਸਿਆ ਕਿ ਜੇਕਰ ਕਿਸੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਾਈਨ ਵਿੱਚ ਕੋਈ ਮਿਕਸਿੰਗ ਪਾਈ ਜਾਂਦੀ ਹੈ ਤਾਂ ਉਸ ਸਬੰਧੀ ਜਾਣਕਾਰੀ ਦੇਣ ਲਈ ਹੈੱਲਪਲਾਈਨ ਨੰਬਰ 83601-14684 ਜਾਰੀ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਾਣੀ ਦੇ ਸੈਂਪਲ ਟੈਸਟ ਕਰਨ ਲਈ 1000 ਕਿੱਟਾਂ ਉਪਲੱਬਧ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦੇ ਸੈਂਪਲ ਚੈੱਕ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਵਿੱਚ ਪ੍ਰਭਾਵਿਤ ਇਲਾਕਿਆਂ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ ਤਾਂ ਜੋ ਸਥਿਤੀ ‘ਤੇ ਜਲਦੀ ਤੋਂ ਜਲਦੀ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਮੈਡੀਕਲ ਚੈੱਕਅਪ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਡਾਇਰੀਆ ਦੇ ਕੇਸਾਂ ਨੂੰ ਵੱਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਓ. ਆਰ. ਐਸ. ਘੋਲ ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਡਾਇਰੀਆ ਦੇ ਕੇਸਾਂ ਦੀ ਜਾਂਚ ਲਈ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਇਲਾਕਿਆਂ ਵਿੱਚ ਮੈਡੀਕਲ ਮੋਬਾਇਲ ਟੀਮਾਂ ਤੇ ਐਂਬੂਲੈਂਸ ਤਾਇਨਾਤ ਹਨ ਅਤੇ ਮੁਹੱਲਾ ਕਲੀਨਿਕ 24 ਘੰਟੇ ਖੁੱਲਾ ਰਹੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਬੁੱਧ ਬਾਣ
Next articleਖੇਡਾਂ ਸਾਡੀ ਰੂਹ ਦੀ ਖੁਰਾਕ