ਰਮੇਸ਼ਵਰ ਸਿੰਘ ,ਘਨੌਲੀ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਵੱਲੋਂ 12 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਲਈ ਸ਼ਾਮ 6 ਵੱਜੇ ਕੈਂਡਲ ਮਾਰਚ ਕੱਢਣ ਦਾ ਸੁਨੇਹਾ ਦਿੱਤਾ ਗਿਆ ਸੀ। ਇਸੇ ਤਹਿਤ ਦਸ਼ਮੇਸ਼ ਯੂਥ ਕਲੱਬ ਅਤੇ ਗਰੀਨ ਐਵੇਨਿਉ ਕਲੋਨੀ ਰੋਪੜ ਵਾਸੀਆਂ ਵੱਲੋਂ ਮਾਰਕੀਟ ਤੋਂ ਲੈ ਕੇ ਮੇਨ ਗੇਟ ਤੱਕ ਕੈਂਡਲ ਮਾਰਚ ਕੱਢਿਆ ਗਿਆ। ਮਾਰਚ ਵਿੱਚ ਖ਼ਾਸ ਕਰਕੇ ਛੋਟੇ ਬੱਚਿਆਂ ਵੱਲੋਂ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦੇ ਨਾਹਰੇ ਲਗਾਏ ਗਏ।
ਦਸ਼ਮੇਸ਼ ਯੂਥ ਕਲੱਬ ਦੇ ਮੈਂਬਰਾਂ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਭਾਜਪਾ ਨੇ ਜੋ ਲਖੀਮਪੁਰ ਖੀਰੀ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਹੈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਤੇ ਮੰਗ ਕਰਦੇ ਹਾਂ ਕਿ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀਆ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਗੁਰਪ੍ਰੀਤ ਸਿੰਘ ਨਾਗਰਾ, ਪਰਮਜੀਤ ਸਿੰਘ ਕਲੋਨੀ ਪ੍ਰਧਾਨ, ਗੁਰਮੀਤ ਸਿੰਘ ਰਿੰਕੂ ਐਮ ਸੀ, ਤਰਲੋਕ ਸਿੰਘ, ਨਰਿੰਦਰ ਸਿੰਘ, ਜਸਵੰਤ ਸਿੰਘ,ਪਰਮਜੀਤ ਸਿੰਘ ਪੰਮੀ, ਜਸਵੀਰ ਸਿੰਘ, ਅਵਨੀਤ ਸਿੰਘ, ਸਰਬਜੀਤ ਸਿੰਘ, ਵਿੱਕੀ, ਰੁਪਿੰਦਰ ਸਿੰਘ, ਸਵਰਨਜੀਤ ਸਿੰਘ ਬੋਬੀ ਬਹਾਦਰਪੁਰ, ਬੰਤ ਸਿੰਘ ਨਾਗਰਾ ਵੱਡੀ ਗਿਣਤੀ ਵਿੱਚ ਬੱਚੇ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly