ਕਲਕੱਤਾ ਮਹਿਲਾ ਡਾਕਟਰ ਨੂੰ ਇਨਸਾਫ ਦਿਵਾਉਣ ਤੇ ਔਰਤਾਂ ਖ਼ਿਲਾਫ਼ ਵੱਧ ਰਹੀਆਂ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਖ਼ਿਲਾਫ਼ ਨਕੋਦਰ ਵਿੱਚ ਰੋਸ ਪ੍ਰਦਰਸ਼ਨ

ਨਕੋਦਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਲਕੱਤਾ ਮਹਿਲਾ ਡਾਕਟਰ ਨੂੰ ਇਨਸਾਫ ਦਿਵਾਉਣ ਅਤੇ ਦੇਸ਼ ਭਰ ਵਿੱਚ ਔਰਤਾਂ ਖ਼ਿਲਾਫ਼ ਵੱਧ ਰਹੀਆਂ ਜ਼ਬਰ ਜ਼ਿਨਾਹ ਖ਼ਿਲਾਫ਼ ਵੱਧ ਰਹੀਆਂ ਘਟਨਾਵਾਂ ਅਤੇ ਸੂਦਖੋਰ ਮਾਈਕਰੋ ਫਾਨਾਂਸ ਕੰਪਨੀਆਂ ਤੇ ਏਜੰਟਾਂ ਦੀ ਔਰਤਾਂ ਨਾਲ ਗੁੰਡਾਗਰਦੀ ਦੇ ਖ਼ਿਲਾਫ਼ ਇਸਤਰੀ ਜਾਗ੍ਰਿਤੀ ਮੰਚ, ਡੈਮੋਕ੍ਰੇਟਿਕ ਆਸ਼ਾ ਤੇ ਫੈਸਿਲੀਟੇਟਰ ਯੂਨੀਅਨ, ਇਸਤਰੀ ਜਾਗ੍ਰਿਤੀ ਮੰਚ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ ਔਰਤਾਂ ਨੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਐਸ.ਡੀ.ਐਮ. ਨਕੋਦਰ ਨੂੰ ਮੰਗ ਪੱਤਰ ਦੇ ਕੇ ਪੀੜਿਤ ਔਰਤਾਂ ਲਈ ਇਨਸਾਫ ਦੀ ਮੰਗ ਕੀਤੀ।ਇਸ ਸਮੇਂ ਇਸਤਰੀ ਜਾਗ੍ਰਿਤੀ ਮੰਚ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਤੇ ਡੈਮੋਕ੍ਰੇਟਿਕ ਆਸ਼ਾ ਫੈਸਿਲੀਟੇਟਰ ਵਰਕਰ ਯੂਨੀਅਨ ਦੇ ਪ੍ਰਧਾਨ ਗੁਰਜੀਤ ਕੌਰ ਨੇ ਕਿਹਾ ਦੇਸ਼ ਦੇ ਅੰਦਰ ਔਰਤਾਂ ਖ਼ਿਲਾਫ਼ ਜ਼ਬਰ ਜ਼ਨਾਹ ਅਤੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਕਲਕੱਤਾ ਵਿੱਚ ਮਹਿਲਾ ਡਾਕਟਰ ਦੇ ਜ਼ਬਰ ਜ਼ਨਾਹ ਤੋਂ ਹੱਤਿਆ ਮਾਮਲੇ ਵਿਚ ਡੇਢ ਮਹੀਨੇ ਤੋਂ ਵਧ ਹੋ ਗਿਆ ਪਰ ਸਰਕਾਰਾਂ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਸਾਰੇ ਦੇਸ਼ ਵਿੱਚ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਸਰਕਾਰਾਂ ਵੱਲੋਂ ਇੱਕ ਦੂਜੇ ਖਿਲਾਫ਼ ਚਿੱਕੜ ਉਛਾਲੀ ਤੋਂ ਬਿਨਾਂ ਕੁਝ ਨਹੀਂ ਕੀਤਾ ਜਾ ਰਿਹਾ । ਕਲਕੱਤੇ ਦੀ ਘਟਨਾ ਤੋਂ ਬਾਅਦ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਦਲਾਪੁਰ, ਉਤਰਾਖੰਡ, ਉਡੀਸਾ ,ਉਜੈਨ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਥਾਵਾਂ ਤੇ ਔਰਤਾਂ ਵਿਰੁੱਧ ਘਟਨਾਵਾਂ ਵਾਪਰੀਆਂ ਹਨ। ਦੇਸ਼ ਦੇ ਸਿਆਸਤਦਾਨ ਲਗਾਤਾਰ ਦੋਸ਼ੀਆਂ ਦੀ ਬਚਾਉਣ ਲਈ ਵਿੱਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਔਰਤਾਂ ਨੂੰ ਨਿੱਤ ਦਿਨ ਨਵੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰੋਸ਼ ਪ੍ਰਦਰਸਨ ਵਿੱਚ ਸ਼ਾਮਿਲ ਔਰਤਾਂ ਨੇ ਇਨਸਾਫ ਨਾ ਦੇਣ ਵਾਲੀਆਂ ਸਰਕਾਰਾਂ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਔਰਤਾਂ ਨੇ ਇਹ ਵੀ ਮੰਗ ਕੀਤੀ ਕਿ ਮਾਈਕਰੋ ਫਾਇਨਾਂਸ ਕੰਪਨੀਆਂ ਦੀ ਗੁੰਡਾਗਰਦੀ ਨੂੰ ਨੱਥ ਪਾਈ ਜਾਵੇ।ਇਸ ਸਮੇਂ ਇਸਤਰੀ ਜਾਗ੍ਰਿਤੀ ਮੰਚ ਦੇ ਪ੍ਰੈਸ ਸਕੱਤਰ ਜਸਵੀਰ ਕੌਰ ਜੱਸੀ, ਨਿਰਮਲਜੀਤ ਕੌਰ,ਕੁਲਵੰਤ ਕੌਰ ਸਾਬਕਾ ਸਰਪੰਚ, ਪੰਜਾਬ ਸਟੂਡੈਂਟਸ ਯੂਨੀਅਨ ਦੀ ਰਮਨਦੀਪ ਕੌਰ, ਕਿਰਤੀ ਕਿਸਾਨ ਯੂਨੀਅਨ ਬਲਿਹਾਰ ਕੌਰ, ਸੁਰਜੀਤ ਕੌਰ ਮਾਨ, ਪੇਂਡੂ ਮਜ਼ਦੂਰ ਯੂਨੀਅਨ ਦੀ ਬਖਸ਼ੋ ਖਰਸੈਦਪੁਰ, ਸੋਮਾ ਰਾਣੀ ਆਦਿ ਨੇ ਸੰਬੋਧਨ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ
Next articleਪੰਜਾਬ ਦੇ ਗੁਰਦਾਸਪੁਰ ‘ਚ ਵੱਡੀ ਘਟਨਾ: ਘਰੇਲੂ ਹਿੰਸਾ ਤੋਂ ਬਾਅਦ ਮਾਂ ਨੇ ਦੋ ਬੱਚਿਆਂ ਸਮੇਤ ਨਿਗਲ ਲਿਆ ਜ਼ਹਿਰ, ਤਿੰਨਾਂ ਦੀ ਮੌਤ