ਮਲਟੀਪਰਪਜ ਹੈਲਥ ਇਮਪਲਾਇਜ ਯੁਨੀਅਨ ਦਾ ਕਲੰਡਰ ਰਿਲੀਜ਼

ਮਾਨਸਾ ਵਿਖੇ ਜਥੇਬੰਦੀ ਦਾ ਕਲੰਡਰ ਰਿਲੀਜ਼ ਕਰਨ ਮੌਕੇ ਸਿਵਲ ਸਰਜਨ ਡਾ ਰਣਜੀਤ ਸਿੰਘ ਰਾਏ ਅਤੇ ਹੋਰ ਸਿਹਤ ਅਧਿਕਾਰੀ ਕਰਮਚਾਰੀ

ਮਾਨਸਾ,  ( ਸਮਾਜ ਵੀਕਲੀ) ਸਿਹਤ ਵਿਭਾਗ ਤਹਿਤ ਕੰਮ ਕਰਦੇ ਫੀਲਡ ਸਿਹਤ ਸਟਾਫ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮਾਨਸਾ ਵੱਲੋਂ ਜਥੇਬੰਦੀ ਦਾ ਸਾਲ 2024 ਦਾ ਕਲੰਡਰ ਅੱਜ ਲੋਕ ਅਰਪਣ ਕੀਤਾ ਗਿਆ। ਸਿਵਲ ਸਰਜਨ ਦਫਤਰ ਮਾਨਸਾ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਈ ਹੇਠ ਕੀਤੀ ਇਕ ਇਕੱਰਤਤਾ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ  ਵੱਲੋਂ ਇਹ ਕਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਦੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਇਸ ਕੈਲੰਡਰ ਵਿੱਚ ਜਥੇਬੰਦੀ ਦੀਆਂ ਸਾਲ 2023 ਦੀਆਂ ਸਰਗਰਮੀਆਂ, ਸਰਕਾਰੀ ਛੁੱਟੀਆਂ ਅਤੇ ਤਿਉਹਾਰਾਂ ਦਾ ਵੇਰਵਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਲੰਡਰ ਜਥੇਬੰਦੀ ਦੀ ਇਕ ਪਹਿਚਾਣ ਹੈ ਅਤੇ ਹਰੇਕ ਦਫਤਰ ਅੰਦਰ ਕਲੰਡਰ ਪਹੁੰਚਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਕਮਲਜੀਤ, ਐੱਸ ਐੱਮ ਓ ਡਾ ਨਵਨੀਤ, ਡਾ ਵੇਦ ਪ੍ਰਕਾਸ਼, ਜ਼ਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ, ਜਸਵੀਰ ਸਿੰਘ, ਪ੍ਰਤਾਪ ਸਿੰਘ, ਚਾਨਣ ਦੀਪ ਸਿੰਘ, ਮਲਕੀਅਤ ਸਿੰਘ , ਹਰਪ੍ਰੀਤ ਸਿੰਘ, ਜਸਵੀਰ ਸਿੰਘ, ਰਾਮ ਕੁਮਾਰ, ਸੰਜੀਵ ਸ਼ਰਮਾ, ਬਲਜੀਤ ਸਿੰਘ , ਗੁਰਿੰਦਰਜੀਤ ਆਦਿ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਨੇ ਲੋੜਵੰਦਾਂ ਨੂੰ ਗਰਮ ਕੱਪੜੇ ਵੰਡ ਕੇ ਮਨਾਇਆ ਮਾਘੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ।
Next article  ਏਹੁ ਹਮਾਰਾ ਜੀਵਣਾ ਹੈ -491