ਵੈਨਕੂਵਰ (ਸਮਾਜ ਵੀਕਲੀ) (ਮਲਕੀਤ ਸਿੰਘ) – ਕੈਨੇਡਾ ਦੇ ਕੈਲਗਰੀ ਸ਼ਹਿਰ ਦੇ ਉੱਤਰ-ਪੂਰਬੀ ਇਲਾਕੇ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 2 ਲੋਕਾਂ ਦੀ ਮੌਤ ਹੋ ਜਾਣ ਅਤੇ ਇੱਕ ਬੱਚੇ ਸਮੇਤ ਤਿੰਨ ਹੋਰਨਾਂ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਦੀ ਸੂਚਨਾ ਹੈ ਇਹ ਹਾਦਸਾ ਐਤਵਾਰ ਸਵੇਰੇ ਵਾਪਰਿਆ, ਜਿਸ ਮਗਰੋਂ ਐਮਰਜੈਂਸੀ ਸੇਵਾਵਾਂ ਅਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਜਖਮੀ ਹੋਏ ਬੱਚੇ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਹੋਰ 2 ਵਿਅਕਤੀਆਂ ਦਾ ਵੀ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਹਾਲੇ ਤੱਕ ਮ੍ਰਿਤਕਾਂ ਦੀ ਪਹਿਚਾਣ ਜਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਹਾਦਸੇ ਦੇ ਸਹੀ ਕਾਰਨਾਂ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਾਦਸੇ ਮਗਰੋਂ ਕੁਝ ਸਮੇਂ ਲਈ ਇਲਾਕੇ ਵਿੱਚ ਆਵਾਜਾਈ ਪ੍ਰਭਾਵਿਤ ਰਹੀ, ਜਦਕਿ ਜਾਂਚ ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



