ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਨਗਦ ਰਾਸ਼ੀ ਦਾ ਯੋਗਦਾਨ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ ਰਾਘਵ ਵਾਸਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸਪੈਸ਼ਲ ਬੱਚਿਆਂ ਦੇ ਪ੍ਰੋਜੈਕਟ ਵਿੰਗਸ ਦੇ ਲਈ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਦਿੰਦੇ ਹੋਏ ਚੈਕ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਨੂੰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਅਤੇ ਸਟੇਸ਼ਨਰੀ ਵੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸੌਂਪੀ। ਡਿਪਟੀ ਕਮਿਸ਼ਨਰ ਨੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਪੂਰੀ ਮੈਨੇਜਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਵਿੱਦਿਅਕ ਗਤੀਵਿਧੀਆਂ ਤੋਂ ਇਲਾਵਾ ਉਨ੍ਹਾਂ ਵਿਚ ਸਮਾਜ ਭਲਾਈ ਦੇ ਗੁਣ ਵੀ ਪੈਦਾ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਹਮਦਰਦੀ ਅਤੇ ਦਿਆਲਤਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਹੋਰ ਸਕੂਲਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਸਕੂਲਾਂ ਵਿਚ ਵੀ ਇਸ ਤਰ੍ਹਾਂ ਦੇ ਈਵੈਂਟ ਕਰਵਾਉਣ ਤਾਂ ਜੋ ਬੱਚਿਆਂ ਵਿਚ ਸਮਾਜ ਭਲਾਈ ਦੇ ਗੁਣਾ ਵਿਚ ਵਾਧਾ ਹੋ ਸਕੇ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਅਤੇ ਸਕੂਲ ਪ੍ਰਿੰਸੀਪਲ ਸ਼ਰਤ ਕੁਮਾਰ ਸਿੰਘ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਉਧੋਵਾਲ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ  ।
Next articleਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ – ਡਾ.ਅਮਨਦੀਪ ਕੌਰ