ਮਹਿਤਪੁਰ, (ਸੁਖਵਿੰਦਰ ਸਿੰਘ ਖਿੰਡਾ)-ਬਘੇਲਾ ਅਤੇ ਬਾਲੋਕੀ ਵਿਖੇ ਸਰਕਾਰ ਆਪਦੇ ਦੁਆਰ ਕੈਂਪ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਮਠਾੜੂ ਦੇ ਉਪਰਾਲੇ ਨਾਲ ਲਗਾਇਆ ਗਿਆ। ਇਸ ਕੈਂਪ ਦੌਰਾਨ ਅਲੱਗ- ਅਲੱਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੇ ਕੰਮ ਮੌਕੇ ਤੇ ਕੀਤੇ ਗਏ । ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮਰਹੂਮ ਰਤਨ ਸਿੰਘ ਕਾਕੜ ਕਲਾਂ ਦੀ ਧਰਮ ਪਤਨੀ ਬੀਬੀ ਰਣਜੀਤ ਕੌਰ ਕਾਕੜ ਕਲਾਂ ਵੱਲੋਂ ਆਏ ਲੋਕਾਂ ਦੀਆਂ ਮੁਸਕਲਾਂ ਸੁਣਦਿਆਂ ਉਨ੍ਹਾਂ ਨੂੰ ਕੈਂਪ ਸੇਵਾਵਾਂ ਦਾ ਪੂਰਾ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਲੋਕਾਂ ਨੂੰ ਖਜਲ ਖੁਆਰੀ ਤੋਂ ਨਿਜਾਤ ਦਿਵਾਉਣ ਲਈ ਅਤੇ ਪਬਲਿਕ ਦੇ ਕੰਮ ਪਬਲਿਕ ਦੇ ਘਰ ਵਿਚ ਆਣ ਕੇ ਕਰਨ ਲਈ ਅਧਿਕਾਰੀਆਂ ਦੇ ਸਹਿਯੋਗ ਨਾਲ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਹੈ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਉਠਾਉਣਾ ਚਾਹੀਦਾ ਹੈ। ਇਹ ਕੈਂਪ ਪੜਾਅ ਵਾਰ ਇਸੇ ਤਰ੍ਹਾਂ ਚਲਦੇ ਰਹਿਣ ਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰੋਸ਼ਨ ਲਾਲ ਰੋਸ਼ੀ ਬਲਾਕ ਪ੍ਰਭਾਰੀ , ਨਿਰਮਲ ਸਿੰਘ ਮੱਲ ਪੀ ਏ ਹਰਵਿੰਦਰ ਸਿੰਘ ਮਠਾੜੂ ਬਲਾਕ ਪ੍ਰਧਾਨ, ਹਰਜਿੰਦਰ ਸਿੰਘ, ਗਿਆਨ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮਹਿਤਪੁਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly