ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਪੰਜਾਬੀ ਮੂਲ ਦੇ ਦੋ ਅਜਿਹੇ ਵਿਅਕਤੀਆਂ ਦੀ ਸ਼ਨਾਖਤ ਕਰਕੇ ਤਸਵੀਰਾਂ ਜਾਰੀ ਕੀਤੀਆਂ ਹਨ ਜਿਨ੍ਹਾਂ ਉੱਤੇ ਵਸੂਲੀ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸੰਬੰਧਿਤ ਹੋਣ ਦੇ ਦੋਸ਼ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਸਿੰਘ ਸੰਧੂ ਨੂੰ ਕਈ ਸੂਬਿਆਂ ਵਿੱਚ ਫੈਲੀ ਗੰਭੀਰ ਅਪਰਾਧਕ ਗਤੀਵਿਧੀਆਂ ਨਾਲ ਜੋੜਿਆ ਗਿਆ ਹੈ। ਦੋਹਾਂ ਵਿਅਕਤੀਆਂ ਨੂੰ ਪਹਿਲਾਂ ਹੀ ਕਨੇਡਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਦੋਵੇਂ ਵਿਅਕਤੀ ਵੱਖ-ਵੱਖ ਸੂਬਿਆਂ ਵਿੱਚ ਵਸੂਲੀ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਕਨੇਡਾ ਵਿੱਚ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਚੁਣੌਤੀ ਪੈਦਾ ਕਰਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



