ਕੈਨੇਡਾ ਦੇ ਬਰੈਂਪਟਨ ਸ਼ਹਿਰ ‘ਚ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਹੁਸ਼ਿਆਰਪੁਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ) ਇੰਟਰਨੈਸ਼ਨਲ ਸਾਈਕਲਿਸਟ ਤੇ ਮਿਊਂਸੀਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਸਵੱਛ ਭਾਰਤ ਮਿਸ਼ਨ ਦਾ ਬ੍ਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਦਾ ਕੈਨੇਡਾ ਦੇ ਬਰੈਂਪਟਨ ਸ਼ਹਿਰ ਪਹੁੰਚਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੋਲਡਨ ਸਟਾਰ ਮੌਰਗੇਜ ਤੇ ਸਕਾਈ ਮੈਕਸ ਰਿਐਲਟੀ ਦੇ ਪ੍ਰਿੰਸੀਪਲ ਬ੍ਰੋਕਰ ਮਲਕੀਤ ਸਿੰਘ ਵੜੈਚ ਨੇ ਕਿਹਾ ਕਿ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ ਆਪਣੀ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਇਹ ਮੁਕਾਮ ਪ੍ਰਾਪਤ ਕਰਕੇ ਹੁਸ਼ਿਆਰਪੁਰ ਦਾ ਨਾਮ ਚਮਕਾਇਆ ਹੈ। ਉਹਨਾਂ ਕਿਹਾ ਕਿ ਇਕ ਲੱਖ ਕਿਲੋਮੀਟਰ ਸਾਇਕਲ ਚਲਾ ਕੇ “ਇੰਡੀਆ ਬੁੱਕ ਆਫ ਰਿਕਾਰਡਜ” ਵਿੱਚ ਨਾਮ ਦਰਜ ਕਰਵਾਉਣ ਵਾਲੇ ਬਲਰਾਜ ਸਿੰਘ ਚੌਹਾਨ ਹੁਣ ਤੱਕ 1 ਲੱਖ 50,000 ਕਿਲੋਮੀਟਰ ਤੋਂ ਵੱਧ ਸਾਇਕਲ ਚਲਾ ਚੁੱਕੇ ਤੇ ਨੌਜਵਾਨਾਂ ਲਈ ਮਿਸਾਲ ਬਣੇ ਹਨ। ਅਮਨਪ੍ਰੀਤ ਕਾਹਲੋਂ ਨੇ ਨੋਜਵਾਨਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਤੇ ਡਰੱਗ ਤੋਂ ਬਚਣ ਲਈ ਖੇਡਾਂ ਵੱਲ ਧਿਆਨ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਬਲਰਾਜ ਸਿੰਘ ਚੌਹਾਨ ਨੇ ਧੰਨਵਾਦ ਕਰਦਿਆ ਕਿਹਾ ਕਿ ਮੇਰੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਦੀ ਧਰਤੀ ਤੇ ਮੈਨੂੰ ਪੰਜਾਬੀ ਭਾਈਚਾਰੇ ਵਲੋਂ ਸਾਈਕਲਿਸਟ ਦੇ ਤੌਰ ਤੇ ਐਨਾ ਮਾਣ ਦਿੱਤਾ। ਉਹਨਾਂ ਆਖਿਆ ਕਿ ਉਦੋਂ ਖੁਸ਼ੀ ਹੁੰਦੀ ਹੈ ਜਦੋਂ ਵੇਖਦਾ ਹਾਂ ਕਿ ਸਾਡੇ ਪੰਜਾਬੀ ਭਰਾਵਾਂ ਨੇ ਬੇਗਾਨੇ ਮੁਲਖ ਕੈਨੇਡਾ ਦੀ ਧਰਤੀ ਤੇ ਆ ਕੇ ਸਖਤ ਮਿਹਨਤ ਕਰਕੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਵੀਰ ਮਲਕੀਤ ਸਿੰਘ ਨੇ ਗੋਲਡਨ ਸਟਾਰ ਮੌਰਗੇਜ ਨੇ ਕਾਮਯਾਬ ਬਿਜਨਸਮੈਨ ਹੋਣ ਦੇ ਨਾਲ-ਨਾਲ ਆਪਣੇ ਵਤਨ ਦੇ ਲੋਕਾਂ ਲਈ ਵੀ ਰੋਜਗਾਰ ਦੇ ਸਾਧਨ ਪੈਦਾ ਕੀਤੇ ਹਨ। ਇਸ ਮੌਕੇ ਮਨਜੋਤ ਸਿੰਘ ਵੜੈਚ, ਅਮਨਪ੍ਰੀਤ ਕਾਹਲੋਂ, ਸੁਰਿੰਦਰ ਸਿੰਘ ਛਿੰਦਾ, ਐਡਵੋਕੇਟ ਅਮਨ ਪਰਮਾਰ ਤੇ ਜਸਪ੍ਰੀਤ ਸਿੰਘ ਹੁੰਦਲ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਗੁਰਦੁਆਰਾ ਘਾਗੋਂ ਗੁਰੂ ਕੀ” ਵਿੱਚ 34 ਸੇਵਾਦਾਰਾਂ ਨੇ ਖੂਨਦਾਨ ਕੀਤਾ।
Next articleਜਮਹੂਰੀ ਹੱਕਾਂ ਦੀ ਰਾਖੀ ਲਈ ਚਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸੱਦਾ