ਕੈਨੇਡਾ: ਓਪਨ ਵਰਕ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ

ਟੋਰਾਂਟੋ (ਸਮਾਜ ਵੀਕਲੀ) : ਕੈਨੇਡਾ ਨੇ ਐਲਾਨ ਕੀਤਾ ਹੈ ਕਿ ਸਾਲ 2023 ਦੀ ਸ਼ੁਰੂਆਤ ਤੋਂ ਉਨ੍ਹਾਂ ਦੇ ਮੁਲਕ ’ਚ ਓਪਨ ਵਰਕ ਪਰਮਿਟ ਧਾਰਕਾਂ ਦੇ ਪਤੀ/ਪਤਨੀ ਵੀ ਕੰਮ ਕਰਨ ਦੇ ਯੋਗ ਹੋਣਗੇ। ਸਰਕਾਰ ਨੇ ਇਹ ਫ਼ੈਸਲਾ ਓਪਨ ਵਰਕ ਪਰਮਿਟ ਧਾਰਕਾਂ ਦੇ ਪਰਿਵਾਰਾਂ ਨੂੰ ਇਕੱਠਿਆਂ ਰੱਖਣ ਲਈ ਕੀਤਾ ਹੈ। ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕਿਹਾ, ‘ਅੱਜ ਅਸੀਂ ਜੋ ਐਲਾਨ ਕਰਨ ਜਾ ਰਹੇ ਹਾਂ ਉਸ ਨਾਲ ਕੰਮ ਦੇਣ ਵਾਲਿਆਂ ਲਈ ਕਾਮੇ ਲੱਭਣੇ ਆਸਾਨ ਹੋਣਗੇ ਅਤੇ ਪਰਿਵਾਰ ਵੀ ਇਕੱਠੇ ਰਹਿ ਸਕਣਗੇ।’ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਕੈਨੇਡਾ ਦੇ ਦੋ ਲੱਖ ਤੋਂ ਵੱਧ ਵਰਕਰ ਆਪਣੇ ਪਰਿਵਾਰਾਂ ਨਾਲ ਰਹਿ ਸਕਣਗੇ ਤੇ ਕੰਮ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਵੀਂ ਨੀਤੀ ਨਾਲ ਉਮੀਦ ਹੈ ਕਿ ਕੈਨੇਡਾ ਨੂੰ ਇੱਕ ਲੱਖ ਤੋਂ ਵੱਧ ਨਵੇਂ ਕਾਮੇ ਮਿਲਣਗੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIMF can’t dictate Pakistan government: Finance Minister
Next articleਭਾਰਤੀ ਜਲ ਸੈਨਾ ਦਾ 2047 ਤੱਕ ਆਤਮਨਿਰਭਰ ਬਣਨ ਦਾ ਟੀਚਾ: ਐਡਮਿਰਲ ਹਰੀ ਕੁਮਾਰ