(ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ)
ਮਾਲੇਰਕੋਟਲਾ (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ।ਵਿਧਾਇਕ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ।ਸਟੇਜ ਸਕੱਤਰ ਦੀ ਡਿਊਟੀ ਦਰਸ਼ਨ ਸਿੰਘ ਮਾਣਕਮਾਜਰਾ ਵੱਲੋਂ ਨਿਭਾਈ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਗੁਰਪ੍ਰੀਤ ਸਿੰਘ ਬਨਭੋਰਾ ਬਿਟੂ, ਏ.ਸੀ.(ਜ)ਮਨਦੀਪ ਕੌਰ, ਡੀ.ਐਸ.ਪੀ.ਸੰਜੀਵ ਕਪੂਰ,ਸਰਪੰਚ ਦਰਸ਼ਨ ਸਿੰਘ ਮਾਣਕਮਾਜਰਾ, ਮਾ ਗੋਪਾਲ ਸਿੰਘ, ਮਾ.ਮਾਨ ਸਿੰਘ,ਪੰਚ ਚਮਕੌਰ ਸਿੰਘ, ਐਡਵੋ ਕਰਮਜੀਤ ਸਿੰਘ ਸੋਹੀ,ਨੰਬਰਦਾਰ ਹਰਦੀਪ ਸਿੰਘ,ਸੰਮਤੀ ਮੈਂਬਰ ਰਣਜੀਤ ਕੌਰ,ਨਿਰਮਲ ਸਿੰਘ ਪੰਚ, ਹਰਜਿੰਦਰ ਸਿੰਘ ਪੰਚ, ਫੈਜ਼ ਮੁਹੰਮਦ ਪੰਚ, ਅਮਨਦੀਪ ਸਿੰਘ ਨੰਬਰਦਾਰ, ਖਿਜਮਤ ਸਿੰਘ ਮਾਣਕਮਾਜਰਾ, ਸ਼ਮਸ਼ਾਦ ਖਾਂ ਸਰਪੰਚ ਉਪਲਖੇੜੀ, ਰਾਮ ਸਿੰਘ ਵੱਖ-2, ਸੁਖਦਰਸ਼ਨ ਸਿੰਘ ਨੋਨਾ, ਮਹਿਕਮੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



