ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਜਾਗਰੂਕਤਾ ਹੀ ਸ਼ਕਤੀਕਰਨ ਹੈ ਕੈਂਸਰ ਦੀ ਜਾਂਚ ਅਤੇ ਜਾਗਰੂਕਤਾ ਮੁਹਿੰਮ , ਕੈਂਸਰ ਦੇ ਲੱਛਣਾਂ ਨੂੰ ਅਗਾਂਊ ਪਹਿਚਾਣੋ ਅਤੇ ਕੈਂਸਰ ਬਣਨ ਤੋਂ ਪਹਿਲਾਂ ਹੀ ਰੋਕੋ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਪਿੰਡ ਥਾਦੀਆ ਵਿਖੇ 8 ਜਨਵਰੀ 2026 ਦਿਨ ਵੀਰਵਾਰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਕੈਂਸਰ ਦੀ ਜਾਂਚ ਅਤੇ ਜਾਗਰੂਕਤਾ ਲਈ ਫਰੀ ਸਹੂਲਤਾਂ, ਡਾਕਟਰੀ ਜਾਂਚ ਅਤੇ ਸਲਾਹ, ਔਰਤਾਂ ਦੀ ਛਾਤੀ ਲਈ ਮੈਰੋਗਰਾਫੀ ਟੈਸਟ, ਔਰਤਾ ਦੀ ਬੱਚੇਦਾਨੀ ਪੈਪ -ਸਮੇਅਰ ਟੈਸਟ, ਬੰਦਿਆਂ ਦੇ ਗਦੂਦਾਂ ਦੀ ਜਾਂਚ ਲਈ ਟੈਸਟ, ਬਲੱਡ ਕੈਂਸਰ ਦੀ ਜਾਂਚ ਲਈ ਟੈਸਟ, ਮੂੰਹ ਅਤੇ ਗਲੇ ਦੀ ਜਾਂਚ, ਹੱਡੀਆਂ ਦੀ ਜਾਂਚ ਲਈ ਟੈਸਟ, ਜਨਰਲ ਦੁਵਾਈਆ ਅਤੇ ਕੈਂਸਰ ਮਰੀਜ਼ਾਂ ਨੂੰ ਸਹੀ ਸਲਾਹ ਚੰਡੀਗੜ੍ਹ ਤੋਂ ਆਏ ਡਾਕਟਰ ਸਾਹਿਬਾਨ ਦੇਣਗੇ। ਇਸ ਕੈਂਪ ਦਾ ਉਦਘਾਟਨ ਕੇਵਲ ਸਿੰਘ ਪਟਵਾਰੀ ਨਿਵਾਸੀ ਬੜਾ ਪਿੰਡ ਉੱਘੇ ਸਮਾਜ ਸੇਵਕ ਕਰਨਗੇ। ਇਸ ਲਈ ਇਸ ਕੈਂਪ ਵਿੱਚ ਪਹੁੰਚ ਕੇ ਫਰੀ ਦੁਵਾਈਆ ਅਤੇ ਸਲਾਹ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਓ ਕਿਉਂਕਿ ਚੰਡੀਗੜ੍ਹ ਤੋਂ ਕੈਂਸਰ ਦੀ ਜਾਂਚ ਕਰਨ ਲਈ ਟੀਮ ਆ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



