ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਉਤੱਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਹੋਏ ਸ਼ਹੀਦ ਹੋਏ 4 ਕਿਸਾਨ ਅਤੇ ਪੱਤਰਕਾਰ ਨੂੰ ਯੂਪੀ ਵਿੱਚ ਅੰਤਿਮ ਅਰਦਾਸ ਦੇ ਚੱਲਦੇ ਪਾਠ ਦੇ ਭੋਗ ਪਾਏ ਗਏ। ਉਥੇ ਹੀ ਦੇਸ਼ ਭਰ ਵਿੱਚ ਸਾਰੇ ਸੰਘਰਸ਼ਸ਼ੀਲ ਸੰਗਠਨਾਂ ਅਤੇ ਕਿਸਾਨ ਸੰਗਠਨਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਇਸੇ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਅਮਰਕੋਟ ( ਟਿੱਬਾ) ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪਿੰਡ ਦੇ ਨੌਜਵਾਨਾਂ, ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਅਤੇ ਪਿੰਡ ਵਾਸੀਆਂ ਨੇ ਇੱਕਜੁਟ ਹੋ ਕੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਪਿੰਡ ਵਿੱਚੋਂ ਇੱਕ ਕੈਂਡਲ ਮਾਰਚ ਕੱਢਿਆ।
ਇਸ ਮੌਕੇ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਰੋਸ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਉੱਤੇ ਗੱਲ ਕਰਦੇ ਦੱਸਿਆ ਕਿ ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਬਹੁਤ ਹੀ ਨਿੰਦਣਯੋਗ ਹੈ। ਦੇਸ਼ ਦੇ ਲੋਕਤੰਤਰ ਰਾਜ ਦਾ ਕਤਲ ਕੀਤਾ ਗਿਆ ਹੈ, ਅਤੇ ਕੇਂਦਰ ਸਰਕਾਰ ਦੇ ਵੱਲੋਂ ਕਿਸ ਤਰੀਕੇ ਦੀ ਹੋਛੀਆਂ ਹਰਕਤਾਂ ਨਾਲ ਉਹ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ। ਇਸ ਮੌਕੇ ਮਾਸਟਰ ਗੁਰਬਚਨ ਸਿੰਘ, ਸਰਪ੍ਰਸਤ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਨਰਿੰਦਰ ਸਿੰਘ ਸੋਨੀਆ, ਸਰਪੰਚ ਰਾਵੀ, ਰਾਜਵੀਰ ਸਿੰਘ, ਸਰੂਪ ਸਿੰਘ, ਮਲਕੀਤ ਸਿੰਘ, ਬਲਦੇਵ ਸਿੰਘ, ਅਮਰਜੀਤ ਸਿੰਘ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly