ਘੱਗਾ (ਸਮਾਜ ਵੀਕਲੀ): ਸਮਾਜਿਕ, ਆਰਥਿਕ ਤੇ ਰਾਜਨੀਤਕ ਪਰਿਵਰਤਨ ਜਾਗਰੂਕਤਾ ਲਹਿਰ ਤਹਿਤ ਕਸਬਾ ਘੱਗਾ ਦੇ ਵਾਰਡ ਨੰਬਰ 6 ਤੇ ਇਲਾਕੇ ਦੇ ਹੋਰ ਨਜ਼ਦੀਕੀ ਪਿੰਡਾਂ ਦੇ ਨੌਜਵਾਨਾਂ ਵੱਲੋਂ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕਰਨ ਲਈ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਹਲਕਾ ਸ਼ੁਤਰਾਣਾ ਦੇ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਨੌਜਵਾਨਾਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਨੌਜਵਾਨਾਂ ਦੇ ਹੱਥਾਂ ਵਿੱਚ ਅਜਿਹੀ ਤਾਕਤ ਹੈ ਕਿ ਉਹ ਸਮਾਜ ਜਾਂ ਸੁਸਾਇਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਲਿਆਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਹਲਕਾ ਸ਼ੁਤਰਾਣੇ ’ਚ ਸਿਹਤ ਵਿਵਸਥਾ ਦਾ ਬੁਰਾ ਹਾਲ ਹੈ। ਉੱਚ ਸਿੱਖਿਆ ਲਈ ਕੋਈ ਚੰਗਾ ਬੰਦੋਬਸਤ ਨਹੀਂ, ਤਕਨੀਕੀ ਸਿੱਖਿਆ ਲਈ ਕੋਈ ਵਿਵਸਥਾ ਨਹੀਂ, ਪਿੰਡਾਂ ’ਚ ਗਰੀਬ ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਰਹੀਆਂ ਹਨ। ਉਨ੍ਹਾਂ ਕਿਹਾ ਕਈ ਪਿੰਡ ਜਿੱਥੇ ਟਰਾਂਸਪੋਰਟ ਸੇਵਾ ਤੋਂ ਵਾਂਝੇ ਹਨ, ਉਥੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਨਹੀਂ ਮਿਲ ਰਿਹਾ ਅਜਿਹੀ ਨਾਕਸ ਵਿਵਸਥਾ ਦੌਰਾਨ ਲੋਕ ਰਾਜ ਦੀ ਸਥਾਪਨਾ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly