ਪਟਿਆਲਾ/ਨਵੀਂ ਦਿੱਲੀ (ਸਮਾਜ ਵੀਕਲੀ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਨਵੀਂ ਬਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਜਪਾ ਨੇ ਰਸਮੀ ਤੌਰ ’ਤੇ ਐਲਾਨ ਕੀਤਾ ਹੈ ਕਿ ਉਹ ਕੈਪਟਨ ਦੀ ਪਾਰਟੀ ਪੀਐੱਲਸੀ ਅਤੇ ਅਕਾਲੀ ਦਲ (ਸੰਯਕਤ) ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ।
ਇਹ ਮੀਟਿੰਗ ਸ਼ਾਹ ਦੀ ਰਿਹਾਇਸ਼ ਵਿਖੇ ਹੋਈ। ਇਸ ਦੌਰਾਨ ਕੈਪਟਨ ਤੇ ਢੀਂਡਸਾ ਨੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀ ਮੁਲਾਕਾਤ ਕੀਤੀ। ਕੈਪਟਨ ਪੰਜਾਬ ਚੋਣਾਂ ਲਈ ਇਕ ਰਣਨੀਤੀ ਤਿਆਰ ਕਰਨ ਸਬੰਧੀ ਭਾਜਪਾ ਦੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੌਰਾਨ ਭਾਜਪਾ, ਪੀਐੱਲਸੀ ਅਤੇ ਢੀਂਡਸਾ ਧੜੇ ਵਿਚਾਲੇ ਹੋਣ ਜਾ ਰਹੇ ਸੰਭਾਵੀ ਗੱਠਜੋੜ ਬਾਰੇ ਵਿਚਾਰ-ਚਰਚਾ ਕੀਤੀ ਗਈ। ਉੱਧਰ, ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਢੀਂਡਸਾ ਨੇ ਵੀ ਇਸ ਮੁਲਾਕਾਤ ਦੀ ਪੁਸ਼ਟੀ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly