ਕੈਪਟਨ ਅਮਰਿੰਦਰ ਵੱਲੋਂ ਸ਼ਾਹ ਤੇ ਨੱਢਾ ਨਾਲ ਮੁਲਾਕਾਤ

ਨਵੀਂ ਦਿੱਲੀ (ਸਮਾਜ ਵੀਕਲੀ):  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਨਵੀਂ ਬਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਭਾਜਪਾ ਨੇ ਐਲਾਨ ਕੀਤਾ ਹੈ ਉਹ ਕੈਪਟਨ ਦੀ ਪਾਰਟੀ ਨਾਲ ਗੱਠਜੋੜ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਮੀਟਿੰਗ ਸ਼ਾਹ ਦੀ ਰਿਹਾਇਸ਼ ਵਿਖੇ ਚੱਲ ਰਹੀ ਹੈ ਜਿੱਥੇ ਤਿੰਨੋਂ ਆਗੂ ਮੌਜੂਦ ਹਨ। ਕੈਪਟਨ ਪੰਜਾਬ ਚੋਣਾਂ ਲਈ ਇਕ ਰਣਨੀਤੀ ਤਿਆਰ ਕਰਨ ਸਬੰਧੀ ਭਾਜਪਾ ਦੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਸਮਝਿਆ ਜਾਂਦਾ ਹੈ ਕਿ ਦੋਹਾਂ ਪਾਰਟੀਆਂ ਅਕਾਲੀ ਦਲ ਦੀਆਂ ਵੱਖ ਵੱਖ ਬਰਾਂਚਾਂ ਨੂੰ ਨਾਲ ਲੈ ਕੇ ਇਕ ਵੱਡਾ ਗੱਠਜੋੜ ਬਣਾਉਣਗੀਆਂ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ ’ਤੇ ਸੜਕ ਹਾਦਸੇ ’ਚ ਪੰਜ ਮੌਤਾਂ, 12 ਜ਼ਖ਼ਮੀ
Next articleਓਮੀਕਰੋਨ: ਭਾਰਤ ਵਿਚ ਇਕ ਦਿਨ ’ਚ ਸਭ ਤੋਂ ਵੱਧ 156 ਮਾਮਲੇ ਆਏ ਸਾਹਮਣੇ