ਕੋਵਿਡ ਕੇਸਾਂ ਦੀ ਵਧਦੀ ਗਿਣਤੀ ਨੂੰ ਗੰਭੀਰਤਾ ਨਾਲ ਲੈਣ ਮੁੱਖ ਮੰਤਰੀ : ਅਮਰਿੰਦਰ

(ਸਮਾਜ ਵੀਕਲੀ):  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵਧ ਰਹੇ ਕੋਵਿਡ ਕੇਸਾਂ ਤੋਂ ਖ਼ਬਰਦਾਰ ਕਰਦਿਆਂ ਕਿਹਾ ਕਿ ਕੇਸਾਂ ਦੀ ਗਿਣਤੀ ਵਿਚ ਵਾਧੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਸਿਆਸੀ ਪ੍ਰਚਾਰ ’ਚੋਂ ਕੁਝ ਸਮਾਂ ਕੱਢ ਕੇ ਸਰਕਾਰ ’ਤੇ ਵੀ ਧਿਆਨ ਦੇਣਾ ਚਾਹੀਦਾ ਹੈ। ਜੇ ਤੀਸਰੀ ਲਹਿਰ ਨੂੰ ਦੇਖਦਿਆਂ ਸਮੇਂ ਸਿਰ ਸਾਵਧਾਨੀ ਨਾ ਵਰਤੀ ਗਈ ਤਾਂ ਇੱਥੇ ਕੋਵਿਡ ਦੇ ਪਸਾਰ ਲਈ ਮੁੱਖ ਮੰਤਰੀ ਜ਼ਿੰਮੇਵਾਰ ਹੋਣਗੇ।

Previous articleਚੰਨੀ ਵੱਲੋਂ ਅਮਿਤ ਸ਼ਾਹ ਨਾਲ ਗੱਲਬਾਤ
Next articleਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦੇ ਸੰਕੇਤ