ਲੁਟੇਰਿਆਂ ਨੂੰ ਫੜਨ ਵਾਲੀ ਬਹਾਦਰ ਲੜਕੀ ਨੂੰ ਕੈਪਟਨ ਹਰਮਿੰਦਰ ਸਿੰਘ ਨੇ ਕੀਤਾ ਸਨਮਾਨਿਤ

ਕੈਪਸ਼ਨ-ਲੁਟੇਰਿਆਂ ਨੂੰ ਫੜਨ ਵਾਲੀ ਬਹਾਦਰ ਲੜਕੀ ਨੂੰ ਕੈਪਟਨ ਹਰਮਿੰਦਰ ਸਿੰਘ ਸਨਮਾਨਿਤ ਕਰਨ ਉਪਰੰਤ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)-ਗੁਰਵਿੰਦਰ ਕੌਰ ਦੇ ਇਸ ਦਲੇਰੀ ਭਰੇ ਕਾਰਨਾਮੇ ਨੂੰ ਦੇਖਦੇ ਹੋਏ। ਜਿਸ ਨੇ ਸ਼ੁੱਕਰਵਾਰ ਨੂੰ ਕਪੂਰਥਲਾ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ‘ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਜੋ ਉਸ ਦੀ ਮਾਂ ਦਾ ਮੋਬਾਈਲ ਫੋਨ ਖੋਹ ਕੇ ਲੈ ਗਏ ਸੀ। ਪਰ ਗੁਰਵਿੰਦਰ ਕੌਰ ਤੇ ਉਨ੍ਹਾਂ ਦੁਆਰਾਂ ਹਮਲਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਫੜਨ ‘ਚ ਕਾਮਯਾਬ ਰਹੀ। ਜਿਸ ਨੂੰ ਅੱਜ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਬਹਾਦਰ ਲੜਕੀ ਗੁਰਵਿੰਦਰ ਕੌਰ ਨੂੰ ਸਨਮਾਨਿਤ ਕਰਨ ਉਪਰੰਤ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਗੱਲ ਹੈ ਕਿ ਇਸ ਦਲੇਰ ਕੁੜੀ ਨੇ ਆਪਣੇ ਯੁੱਧ ਕਲਾ ਗੱਤਕੇ ਦੀ ਬਦੌਲਤ ਇਨ੍ਹਾਂ ਲੁਟੇਰਿਆਂ ਨੂੰ ਫੜਨ ਵਿਚ ਅਹਿਮ ਪ੍ਰਾਪਤੀ ਕੀਤੀ ਹੈ।

ਉੱਥੇ ਹੀ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਦੀ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਅਤੇ ਸੁਲਤਾਨਪੁਰ ਲੋਧੀ ਵਿੱਚ ਆਏ ਦਿਨ ਹੁੰਦੀਆਂ ਲੁੱਟਾਂ ਖੋਹਾਂ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਸਵਾਲੀਆ ਨਿਸ਼ਾਨ ਲਗਾਇਆ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਉਕਤ ਲੁਟੇਰਿਆਂ ਸਬੰਧੀ ਉਕਤ ਬਹਾਦਰ ਕੁੜੀ ਵੱਲੋਂ ਪੁਲੀਸ ਨੂੰ ਇਤਲਾਹ ਕਰਨ ਦੇ ਬਾਵਜੂਦ ਵੀ ਪੁਲਸ ਨੇ ਉਨ੍ਹਾਂ ਨੂੰ ਫੜਨ ਵਿਚ ਕੋਈ ਸਰਗਰਮੀ ਨਹੀਂ ਦਿਖਾਈ ,ਜਿਸ ਕਾਰਣ ਉਹ ਲੁਟੇਰੇ ਪੂਰਾ ਦਿਨ ਹੀ ਸ਼ਹਿਰ ਵਿੱਚ ਘੁੰਮਦੇ ਰਹੇ । ਉਹਨਾਂ ਕਿਹਾ ਕਿ ਉਹ ਸ਼ਹਿਰ ਵਿੱਚੋਂ ਬਾਹਰ ਵੀ ਚਲੇ ਜਾਂਦੇ ਜੇਕਰ ਇਹ ਬਹਾਦਰ ਲੜਕੀ ਉਨ੍ਹਾਂ ਲੁਟੇਰਿਆਂ ਨੂੰ ਆਪਣੀ ਕੋਸ਼ਿਸ਼ ਨਾਲ ਨਾ ਫੜਦੀ ।

ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਬਹਾਦਰ ਲੜਕੀ ਨੂੰ ਨੌਕਰੀ ਦੇਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਮੈਨੂੰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਬੇਰੁਜ਼ਗਾਰਾਂ ਨੂੰ ਪਹਿਲਾਂ ਹੀ ਸਰਕਾਰ ਆਪਣੀਆਂ ਡਾਂਗਾਂ ਨਾਲ ਕੁੱਟ ਰਹੀ ਹੈ। ਉਨ੍ਹਾਂ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਅਕਾਲੀ ਬਸਪਾ ਦੀ ਸਰਕਾਰ ਬਣਨ ਤੇ ਗੁਰਵਿੰਦਰ ਕੌਰ ਨੂੰ ਪੁਲਿਸ ਵਿੱਚ ਭਰਤੀ ਕਰਕੇ ਇਸ ਬਹਾਦਰੀ ਦਾ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਤੇ ਸਤਪਾਲ ਮਦਾਨ ,ਸੋਨੂ ਝੰਡੂਵਾਲ ,ਸਾਬ ਝੰਡੂਵਾਲ,ਸੂਰਤ ਸਿੰਘ, ਮਨਪ੍ਰੀਤ ਸਿੰਘ, ਦਰਬਾਰਾ ਸਿੰਘ ਵਿਰਦੀ, ਹਰਪ੍ਰੀਤ ਸਿੰਘ ਬਬਲਾ ਐੱਮ ਸੀ,ਰਜਿੰਦਰ ਸਿੰਘ ਐੱਮ ਸੀ, ਗੁਰਨਾਮ ਸਿੰਘ ਐਮ ਸੀ , ਅਜੀਤ ਸਿੰਘ ਆਦਿ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਸ ਤੂੰ
Next articleਹਰੀ ਦਾ ਮੰਦਰ ___ਹਰਿਮੰਦਰ ਸਾਹਿਬ