ਅਜ਼ਾਦ ਉਮੀਦਵਾਰ ਵੱਲੋਂ ਲੋਕਾਂ ਨੂੰ ਰਸਤੇ ਜਾਂਦੇ ਸਿਰੋਪਾਓ ਪਾ ਕੇ ਆਪਣੇ ਨਾਲ ਜ਼ਬਰਦਸਤੀ ਮਿਲਾਇਆ ਜਾ ਰਿਹਾ ਹੈ- ਕੈਪਟਨ ਹਰਮਿੰਦਰ ਸਿੰਘ
ਕਪੂਰਥਲਾ/ ਸੁਲਤਾਨਪੁਰ ਲੋਧੀ (ਕੌੜਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਚੋਣ ਅਧਿਕਾਰੀ ਕਮ ਐਸਡੀਐਮ ਰਣਦੀਪ ਸਿੰਘ ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ।ਇਸ ਮੌਕੇ ਉਨ੍ਹਾਂ ਦੇ ਨਾਲ ਕਵਰਿੰਗ ਉਮੀਦਵਾਰ ਉਹਨਾਂ ਦੇ ਬੇਟੇ ਕਰਨਵੀਰ ਸਿੰਘ ਵਲੋਂ ਵੀ ਕਾਗਜ ਦਾਖਲ ਕਰਵਾਏ ਗਏ।ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਉਹਨਾਂ ਨੇ ਆਪਣੇ ਸੈਕੜੇ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਅਕਾਲੀ ਬਸਪਾ ਗਠਜੋੜ ਦੀ ਝੋਲੀ ਪਾਉਣ ਦੀ ਅਰਦਾਸ ਕਰਵਾਈ। ਇਸ ਤੋਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਇਸ ਵਾਰ ਗਠਜੋੜ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਕਾਂਗਰਸ ਤੇ ਆਮ ਆਦਮੀ ਨੂੰ ਮੂੰਹ ਨਹੀਂ ਲਗਾਉਣਗੇ।
ਉਹਨਾਂ ਕਿਹਾ ਬਰਸਾਤੀ ਡੱਡੂ ਵਾਂਗ ਚੋਣ ਲੜਨ ਵਾਲੇ ਕਾਰੋਬਾਰੀ ਵੱਲੋਂ ਅਜ਼ਾਦ ਉਮੀਦਵਾਰ ਵੱਲੋਂ ਲੋਕਾਂ ਨੂੰ ਰਸਤੇ ਜਾਂਦੇ ਸਿਰੋਪਾਓ ਪਾ ਕੇ ਆਪਣੇ ਨਾਲ ਮਿਲਾਉਣ ਦੇ ਝੂਠੇ ਐਲਾਨਾਂ ਦੀ 10 ਮਾਰਚ ਨੂੰ ਫੂਕ ਨਿਕਲ ਜਾਵੇਗੀ।ਉਹਨਾਂ ਕਿਹਾ ਕਿ ਇਸ ਵਾਰ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐੱਸ ਜੀ ਪੀ ਸੀ, ਸ੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਇੰਜੀਨੀਅਰ ਸਵਰਨ ਸਿੰਘ, ਬਸਪਾ ਆਗੂ ਤਰਸੇਮ ਸਿੰਘ ਡੌਲਾ,ਜਥੇਦਾਰ ਜੈਮਲ ਸਿੰਘ,ਜਸਵੰਤ ਸਿੰਘ ਕੌੜਾ,ਬਲਦੇਵ ਸਿੰਘ, ਬੀਬੀ ਜਸਵਿੰਦਰ ਕੌਰ ਸਾਬਕਾ ਸਰਪੰਚ ਟਿੱਬਾ,ਦਰਬਾਰਾ ਸਿੰਘ ਵਿਰਦੀ, ਬਲਬੀਰ ਸਿੰਘ ਸੈਦਪੁਰ , ਦਿਲਬਾਗ ਸਿੰਘ ਗਿੱਲ ਆਦਿ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly