ਕੈਪਟਨ ਹਰਮਿੰਦਰ ਸਿੰਘ ਨੂੰ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਬਣਾਏ ਜਾਣ ਤੇ ਪਿੰਡ ਨਸੀਰਪੁਰ ਦੇ ਲੋਕ ਬਾਗੋ ਬਾਗ਼

ਕੈਪਸਨ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨੇ ਜਾਣ ਤੇ ਪਿੰਡ ਨਸੀਰਪੁਰ ਦੇ ਨਿਵਾਸੀ ਕੈਪਟਨ ਹਰਮਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ, ਇਸ ਮੌਕੇ ਪੁਸ਼ਪਿੰਦਰ ਸਿੰਘ, ਨੰਬਰਦਾਰ ਜੁਗਿੰਦਰ ਰਾਮ, ਹਰਬੰਸ ਸਿੰਘ ਕੌੜਾ ਅਤੇ ਹੋਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਫਰਵਰੀ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਤੋਂ ਸਤੁੰਤਰਤਾ ਸੈਨਾਨੀ ਪਰਿਵਾਰ ਨਾਲ਼ ਸੰਬੰਧਿਤ ਸੀਨੀਅਰ ਆਗੂ ਕੈਪਟਨ ਹਰਮਿੰਦਰ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਤੇ ਉਨ੍ਹਾਂ ਦੇ ਜੱਦੀ ਪਿੰਡ ਨਸੀਰਪੁਰ ਦੇ ਨਿਵਾਸੀਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

ਪਿੰਡ ਦੇ ਨੌਜਵਾਨ ਆਗੂ ਪੁਸ਼ਪਿੰਦਰ ਸਿੰਘ ਗੋਲਡੀ, ਨੰਬਰਦਾਰ ਜੁਗਿੰਦਰ ਸਿੰਘ, ਹਰਬੰਸ ਸਿੰਘ ਕੌੜਾ ਅਤੇ ਦਿਲਬਾਗ ਸਿੰਘ ਥਿੰਦ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਪਿੰਡ ਨੂੰ ਬਹੁਤ ਵੱਡਾ ਮਾਣ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਹਰਮਿੰਦਰ ਸਿੰਘ ਪਿਛਲੇ 30 ਸਾਲਾਂ ਤੋਂ ਨਿਰਪੱਖ ਹੋ ਕੇ ਹਲਕੇ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵੱਲੋਂ ਜਿੱਥੇ ਦੇਸ਼ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ ਉੱਥੇ ਹੀ ਉਨ੍ਹਾਂ ਵੱਲੋਂ ਹਲਕੇ ਦੀਆਂ ਸੰਗਤਾਂ ਦਾ ਹਰ ਸਮੇਂ ਸਾਥ ਦਿੱਤਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਹਰਮਿੰਦਰ ਸਿੰਘ ਹਲਕੇ ਅੰਦਰ ਸਖ਼ਤ ਮਿਹਨਤ ਕਰਕੇ ਉਨ੍ਹਾਂ ਦੀਆਂ ਆਸਾਂ ਅਤੇ ਉਮੀਦਾਂ ਤੇ ਖਰਾ ਉਤਰਨਗੇ।

ਪਿੰਡ ਵਾਸੀਆਂ ਨੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕੈਪਟਨ ਹਰਮਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਉਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨਾਲ਼ ਚਟਾਨ ਵਾਂਗ ਖੜੇ ਹਨ ਅਤੇ ਚੋਣ ਮੁਹਿੰਮ ਵਿੱਚ ਡੱਟ ਕੇ ਸਾਥ ਦੇਣਗੇ।ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਨੇ ਪਿੰਡ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਇਸ ਸੇਵਾ ਨੂੰ ਤਨੋਂ ਮਨੋਂ ਕਰਨਗੇ। ਇਸ ਮੌਕੇ ਨਿਰਮਲ ਸਿੰਘ ਕੌੜਾ, ਹਰਦੀਪ ਸਿੰਘ, ਨੰਬਰਦਾਰ ਕੰਵਰਜੀਤ ਸਿੰਘ, ਹਰਜਿੰਦਰ ਸਿੰਘ ਲਾਲੀ,ਗੱਜਣ ਸਿੰਘ,ਕਮਲਜੀਤ ਸਿੰਘ, ਸਤਿੰਦਰਪਾਲ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿਡ ਡੇ ਮੀਲ ਦੀ ਰਾਸ਼ੀ ਅਤੇ ਰਾਸ਼ਨ ਨਾ ਹੋਣ ਕਾਰਨ ਮਿਡ ਡੇ ਮੀਲ ਹੋਵੇਗਾ ਬੰਦ – ਸਾਂਝਾ ਅਧਿਆਪਕ ਫਰੰਟ
Next articleਆਰ.ਸੀ.ਐਫ ਦੇ ਸਾਹਮਣੇ ਤੰਬਾਕੂਨੋਸ਼ੀ ਤਹਿਤ 10 ਵਿਅਕਤੀਆਂ ਦੇ ਚਲਾਨ ਕੱਟੇ ਗਏ