ਕੈਪਟਨ ਹਰਮਿੰਦਰ ਸਿੰਘ ਦਾ ਪਿੰਡਾਂ ‘ਚ ਤੁਫ਼ਾਨੀ ਦੌਰਾ,  ਭਰਵੀਆਂ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ

ਕਪੂਰਥਲਾ , 26 ਜਨਵਰੀ (ਕੌੜਾ)- ਸੱਤਾ ਵਿਚ ਆਉਣ ਤੇ ਹਲਕੇ ਦੇ ਲੋਕਾਂ ਨੂੰ ਅਮਨ ਸ਼ਾਂਤੀ ਵਾਲਾ ਮਾਹੌਲ ਦੇਵਾਂਗੇ | ਇਹ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਰਪੁਰ ਦੋਨਾ, ਨਸੀਰੇਵਾਲ, ਤੋਤੀ ਅਹਿਮਦਪੁਰ ਛੰਨਾ ਆਦਿ ਅੱਧੀ ਦਰਜਨ ਪਿੰਡਾਂ ਵਿਖੇ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਪਿੰਡ ਨਸੀਰੇਵਾਲ ਵਿਖੇ ਸਾਬਕਾ ਚੇਅਰਮੈਨ ਪੀਏਡੀਬੀ ਰਾਜਿੰਦਰ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ, ਭਜਨ ਸਿੰਘ, ਸ਼ੇਰ ਸਿੰਘ ਆਦਿ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ | ਪਿੰਡ ਸ਼ੇਰਪੁਰ ਦੋਨਾ ਵਿਖੇ ਦਲਜਿੰਦਰ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ ਤੇ ਗੁਰਦੀਪ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਮਰਥਨ ਦਾ ਭਰੋਸਾ ਦਿੱਤਾ | ਪਿੰਡ ਤੋਤੀ ਵਿਖੇ ਕੈਪਟਨ ਹਰਮਿੰਦਰ ਸਿੰਘ ਦਾ ਦਲਬੀਰ ਸਿੰਘ, ਸੋਢੀ ਸਿੰਘ, ਮਹਿੰਦਰ ਸਿੰਘ, ਧਰਮਪਾਲ ਅਤੇ ਚਰਨਜੀਤ ਸਿੰਘ ਨੇ ਭਰਪੂਰ ਸਵਾਗਤ ਕੀਤਾ | ਇਸੇ ਤਰ੍ਹਾਂ ਪਿੰਡ ਅਹਿਮਦਪੁਰ ਛੰਨਾ ਵਿਖੇ ਸੋਹਣ ਸਿੰਘ, ਸੁਰਿੰਦਰ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ ਤੇ ਸਵਰਨ ਸਿੰਘ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਬਣਾਉਣ ਦਾ ਵਿਸ਼ਵਾਸ ਦਿਵਾਇਆ |

ਸਮਾਜ ਵੀਕਲੀਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੇ ਤੁਸੀਂ ਸੋਹਣੇ ਨਹੀਂ ਹੋ ਤਾਂ ਨੱਚਣਾ ਸਿੱਖੋ।
Next articleਪਰਗਟ ਸਿੰਘ  ਨੇ ਗਣਤੰਤਰ ਦਿਵਸ ਮੌਕੇ ਕਪੂਰਥਲਾ ਵਿਖੇ ਲਹਿਰਾਇਆ ਤਿਰੰਗਾ