ਕੈਪਟਨ ਤੇ ਸਿੱਧੂ ਦੇ ਸ਼ਹਿਰ ਪਟਿਆਲਾ ’ਚ ਪੰਜਾਬ ਦੇ ਮੁਲਾਜ਼ਮਾਂ ਦੀ ਮਹਾ ਰੈਲੀ: ਮਹਿਲ ਨੇੜੇ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ, ਪੱਗਾਂ ਲੱਥੀਆਂ

ਪਟਿਆਲਾ (ਸਮਾਜ ਵੀਕਲੀ) : ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧਣ ਤੇ ਹੋਰ ਮੰਗਾਂ ਦੀ ਪੂਰਤੀ ਲਈ ਪੰਜਾਬ ਦੇ ਮੁਲਾਜ਼ਮਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ਼ਹਿਰ ਪਟਿਆਲਾ ’ਚ ‘ਮਹਾ ਰੈਲੀ’ ਤੋਂ ਬਾਅਦ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨਿਊ ਮੋਤੀ ਬਾਗ਼ ਪੈਲੇਸ ਨੂੰ ਘੇਰਨ ਲਈ ਵਹੀਰਾਂ ਘੱਤੀਆ ਪਰ ਉਨ੍ਹਾਂ ਨੂੰ ਮਹਿਲ ਨੇੜੇ ਵਾਈਪੀਐੱਸ ਚੌਕ ’ਤੇ ਰੋਕ ਲਿਆ। ਇਸ ਕਾਰਨ ਚੌਕ ਵਿਚ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੁਲੀਸ ਦਰਮਿਆਨ ਧੱਕਾ-ਮੁੱਕੀ ਦੌਰਾਨ ਪੁਲੀਸ ਮੁਲਾਜ਼ਮਾਂ ਅਤੇ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲਹਿ ਲਗਈਆਂ।

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਮੁਕੱਰਰ ਕਰਵਾਉਣ ਦੀ ਮੰਗ ਕੀਤੀ ਗਈ। ਇਸ ਦੌਰਾਨ ਸਰਕਾਰ ਨੇ 30 ਜੁਲਾਈ ਨੂੰ ਚੰਡੀਗੜ੍ਹ ਵਿੱਚ ਸਬਕਮੇਟੀ ਨਾਲ ਮੀਟਿੰਗ ਤੈਅ ਕਰਨ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸ਼ਾਮ 6.10 ’ਤੇ ਧਰਨਾ ਸਮਾਪਤ ਕਰ ਦਿੱਤਾ। ਅੱਜ ਦਾ ਇਕੱਠ ਮੌਜੂਦਾ ਸਰਕਾਰ ਦੇ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਮੁਲਾਜ਼ਮ ਇਕੱਤਰਤਾ ਹੈ। ਇਸ ਤੋਂ ਪਹਿਲਾਂ ਮੌਸਮ ਦੀ ਖਰਾਬੀ ਕਾਰਨ ਇਹ ਰੈਲੀ ਪੁੱਡਾ ਗਰਾਊਂਡ ਦੀ ਥਾਂ ਸਰਹਿੰਦ ਰੋਡ ਸਥਿਤ ਨਵੀਂ ਅਨਾਜ ਮੰਡੀ ਵਿਚ ਹੋਈ। ਰੈਲੀ ਤੋਂ ਪਹਿਲਾਂ ਅੱਜ ਮੁੜ ਮੀਂਹ ਸ਼ੁਰੂ ਹੋ ਗਿਆ, ਜਿਸ ਨੇ ਰੈਲੀ ਸਬੰਧੀ ਪ੍ਰਬੰਧਾਂ ਨੂੰ ਪ੍ਰਭਾਵਿਤ ਕੀਤਾ। ਮਹਾ ਰੈਲੀ ਦੀ ਅਗਵਾਈ ਸੁਖਚੈਨ ਖਹਿਰਾ, ਸਤੀਸ਼ ਰਾਣਾ, ਦਰਸ਼ਨ ਲੁਬਾਣਾ, ਮੇਘ ਸਿੰਘ ਸਿੱਧੂ, ਪ੍ਰੇਮ ਸਾਗਰ ਸ਼ਰਮਾ, ਸੁਖਦੇਵ ਸੈਣੀ, ਭੁਪਿੰਦਰ ਵੜੈਚ, ਪਰਵਿੰਦਰ ਖੰਗੂੜਾ, ਸੁਖਜੀਤ ਸਿੰਘ, ਜਸਵੀਰ ਤਲਵਾੜਾ, ਦਵਿੰਦਰ ਬਹਿਣੀਪਾਲ, ਠਾਕੁਰ ਸਿੰਘ,ਅਭਿਨਾਸ਼ ਸ਼ਰਮਾ ਤੇ ਬਖਸ਼ੀਸ਼ ਸਿੰਘ ’ਤੇ ਆਧਾਰਤ 16 ਕਨਵੀਨਰ ਸਾਂਝੇ ਤੌਰ ’ਤੇ ਕੀਤੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਰਿਸ਼ਤੇ
Next articleਕੇਂਦਰ ਸਰਕਾਰ ਨੇ ਮੈਡੀਕਲ ਤੇ ਡੈਂਟਲ ਕੋਰਸਾਂ ’ਚ ਓਬੀਸੀ ਲਈ 27% ਤੇ ਆਰਥਿਕ ਤੌਰ ’ਤੇ ਕਮਜ਼ੋਰਾਂ ਲਈ 10% ਰਾਖਵੇਂਕਰਨ ਦਾ ਐਲਾਨ ਕੀਤਾ