ਪਟਿਆਲਾ (ਸਮਾਜ ਵੀਕਲੀ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸ ਨੂੰ ਲੈ ਮਜੀਠੀਆ ਦੀ ਹਮਾਇਤ ’ਚ ਆ ਗੲੇ ਹਨ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਗਵਾਹੀ ਅਤੇ ਬਿਨਾਂ ਕਿਸੇ ਸਬੂਤ ਤੋਂ ਕੇਸ ਦਰਜ ਕਰਨਾ ਸਰਾਸਰ ਗ਼ਲਤ ਹੈ। ਕੈਪਟਨ ਨੇ ਕਿਹਾ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਜੀਠੀਆ ਨਾਲ ਨਿੱਜੀ ਕਿੜ ਕੱਢਣ ਲਈ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਯਕੀਨ ਪ੍ਰਗਟਾਇਆ ਕਿ ਕਾਨੂੰਨੀ ਪੜਤਾਲ ’ਚ ਇਹ ਕੇਸ ਕਾਇਮ ਨਹੀਂ ਰਹਿ ਸਕੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly