ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਜ਼ਾਹਰਕਾਰੀ ਕਿਸਾਨਾਂ ਨੂੰ ‘ਮੱਵਾਲੀ’ ਕਹਿਣ ਵਾਲੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਪਿਛਲੇ ਅੱਠ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੇ ਜਾਣ ’ਤੇ ਭਾਰਤੀ ਜਨਤਾ ਪਾਰਟੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਤੋਂ ਪਾਰਟੀ ਦੀ ‘ਕਿਸਾਨ ਵਿਰੋਧੀ ਮਾਨਸਿਕਤਾ’ ਝਲਕਦੀ ਹੈ। ਉਨ੍ਹਾਂ ਕਿਹਾ, ‘ਮੀਨਾਕਸ਼ੀ ਲੇਖੀ ਨੂੰ ਇਸ ਤਰ੍ਹਾਂ ਕਿਸਾਨਾਂ ਨੂੰ ਬਦਨਾਮ ਕਰਨ ਦਾ ਕੋਈ ਹੱਕ ਨਹੀਂ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly