ਕੈਪਟਨ ਨੇ ਪੰਜਾਬ ’ਚ ਕਾਲੇ ਦੌਰ ਦੀ ਵਾਪਸੀ ਦਾ ਖ਼ਦਸ਼ਾ ਪ੍ਰਗਟਾਇਆ

ਚੰਡੀਗੜ੍ਹ (ਸਮਾਜ ਵੀਕਲੀ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਹਨ ਉਹ ਕਾਲੇ ਦੌਰ ਦੀ ਵਾਪਸੀ ਦੀ ਨਿਸ਼ਾਨੀ ਹੈ। ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ’ਤੇ ਅਸਫ਼ਲ ਰਹਿਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਉਹ ਇਸ ਲਈ ਜ਼ਿਆਦਾ ਚਿੰਤਤ ਹਨ ਕਿਉਂਕਿ ‘ਆਪ’ ਸਰਕਾਰ ਨੇ ਅਜਿਹੀ ਚਿੰਤਾਜਨਕ ਸਥਿਤੀ ਨੂੰ ਸੰਭਾਲਣ ਲਈ ਕੋਈ ਸਮਰੱਥਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਕਮਜ਼ੋਰੀ ਅਤੇ ਕਮੀਆਂ ਸਾਹਮਣੇ ਆਉਣ ’ਤੇ ਦੇਸ਼ ਵਿਰੋਧੀ ਸ਼ਕਤੀਆਂ ਸਰਗਰਮ ਹੋ ਜਾਂਦੀਆਂ ਹਨ ਅਤੇ ਹੁਣ ਪੰਜਾਬ ਵਿੱਚ ਇਹੀ ਹੋ ਰਿਹਾ ਹੈ। ਭਾਜਪਾ ਆਗੂ ਨੇ ‘ਆਪ’ ਸਰਕਾਰ ਵੱਲੋਂ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਖੁੱਲ੍ਹੇਆਮ ਵੱਖਵਾਦ ਦੀ ਭਾਸ਼ਾ ਬੋਲਣ ਲਈ ਖੁੱਲ੍ਹੇਆਮ ਮੌਕਾ ਦੇਣ ਲਈ ‘ਆਪ’ ਦੀ ਨਿਖੇਧੀ ਕੀਤੀ।

Previous articleਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਘੇਰਿਆ
Next articleISL 2022-23: ATK Mohun Bagan, Mumbai City share points after 2-2 draw