ਕੈਪਟਨ ਵੱਲੋਂ ਓਲੰਪਿਕ ਜੇਤੂਆਂ ਦਾ ਸਨਮਾਨ ਭਲਕੇ

ਚੰਡੀਗੜ੍ਹ (ਸਮਾਜ ਵੀਕਲੀ) : ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਚੰਡੀਗੜ੍ਹ ਵਿੱਚ ਸਮਾਗਮ ਕਰਵਾਇਆ ਜਾਵੇਗਾ ਜਿਸ ’ਚ ਪੰਜਾਬ ਦੇ ਖਿਡਾਰੀਆਂ ਅਤੇ ਜੈਵਲਿਨ ਥਰੋਅ ਵਿੱਚ ਸੋਨ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੁੱਲ 15.10 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨਮਾਨਿਤ ਕਰਨਗੇ ਜਦਕਿ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵਿਸ਼ੇਸ਼ ਮਹਿਮਾਨ ਹੋਣਗੇ। ਭਾਰਤੀ ਹਾਕੀ ਟੀਮ ਦੇ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਰਿਵਾਰਾਂ ਸਮੇਤ ਧਰਨੇ ’ਤੇ ਡਟੇ ਠੇਕਾ ਮੁਲਾਜ਼ਮ
Next articleਮੁੜ ਬੰਦ ਕੀਤੇ ਜਾ ਸਕਦੇ ਨੇ ਸਕੂਲ: ਸਿੰਗਲਾ