HOME ਕਾਰ ਅਤੇ ਅਵਾਰਾਂ ਪਸ਼ੂ ਦੀ ਟੱਕਰ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ...

ਕਾਰ ਅਤੇ ਅਵਾਰਾਂ ਪਸ਼ੂ ਦੀ ਟੱਕਰ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ

4
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਰਾਇਤ ਕਾਲਜ਼ ਰੈਲਮਾਜਰਾ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਤਾ ਉਨ੍ਹਾਂ ਨੇ ਤਰੁੰਤ ਜਾ ਕੇ ਦੇਖਿਆ ਇੱਕ ਕਾਰ ਜਿਸ ਦਾ ਨੰਬਰ ਸੀ ਐਚ 01ਸੀ ਵਾਈ 8758 ਜਿਸ ਨੂੰ ਕਰਨਲ ਐਚ ਸਿੰਘ ਢਿੱਲੋਂ ਪੁੱਤਰ ਕਰਨਲ ਇਕਬਾਲ ਸਿੰਘ ਢਿੱਲੋਂ  ਸੈਕਟਰ 38 ਵਾਸੀ ਚੰਡੀਗੜ੍ਹ ਚਲਾ ਰਿਹਾ ਸੀ ਇਹ ਬਲਾਚੌਰ ਸਾਈਡ ਤੋਂ ਰੋਪੜ੍ਹ ਸਾਈਡ ਜਾ ਰਿਹਾ ਸੀ ਜਦੋਂ ਇਹ ਰਾਇਤ ਕਾਲਜ਼ ਦੇ ਨੇੜੇ ਪਹੁੰਚੀਆਂ ਤਾਂ ਅਚਾਨਕ ਕਾਰ ਅੱਗੇ ਅਵਾਰਾ ਪਸ਼ੂ ਆ ਗਿਆ ਜਿਸ ਨਾਲ ਕਾਰ ਦੀ ਭਿਆਨਕ ਟੱਕਰ ਹੋ ਗਈ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਚਾਲਕ ਦਾ ਵਾਲ ਵਾਲ ਬਚਾਅ ਹੋ ਕਾਰ ਨੂੰ ਰਿਕਵਰੀ ਵੈਨ ਦੀ ਮਦਦ ਨਾਲ ਸਾਇਡ ਤੇ ਕਰਵਾ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleNow Fly Daily on Amritsar – Toronto Route via Doha with Qatar Airways
Next articleਸ਼ਮਸ਼ੇਰ ਸ਼ੇਰੀ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ ਹੋਈ