HOME ਸਤੁੰਨਲ ਵਿਗੜਨ ਕਰਕੇ ਕਾਰ ਡਿਵਾਈਡਰ ਤੇ ਚੜ੍ਹ ਕੇ ਪਲਟੀ, 2 ਸਵਾਰ ਫੱਟੜ...

ਸਤੁੰਨਲ ਵਿਗੜਨ ਕਰਕੇ ਕਾਰ ਡਿਵਾਈਡਰ ਤੇ ਚੜ੍ਹ ਕੇ ਪਲਟੀ, 2 ਸਵਾਰ ਫੱਟੜ ਜਾਨੀ ਨੁਕਸਾਨ ਦਾ ਬਚਾਅ,ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ

2
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਫਤਹਿਪੁਰ ਅੱਡੇ ਜੰਗਲਾਤ ਵਿਭਾਗ ਦੇ ਦਫਤਰ ਸਾਹਮਣੇ ਕਾਰ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਨੇ ਤੁਰੰਤ ਮੌਕੇ ਤੇ ਜਾ ਦੇਖਿਆ ਕਿ ਇੱਕ ਸਵਿਫਟ ਡਿਜਾਇਰ ਕਾਰ ਜੋ ਕਿ ਰੋਪੜ੍ਹ ਤੋਂ ਬਲਾਚੌਰ ਸਾਈਡ ਜਾ ਰਹੀ ਸੀ ।ਜਿਸ ਨੂੰ ਅਬਦੁਲ ਰਹਿਮਾਨ ਪੁੱਤਰ ਕਾਲਾ ਵਾਸੀ ਰੋਪੜ੍ਹ ਚਲਾ ਰਿਹਾ  ਸੀ ਅਤੇ ਇਸ ਦੇ ਨਾਲ ਇਸ ਦਾ ਇੱਕ ਸਾਥੀ ਬੈਠਾ ਸੀ । ਕਾਰ ਦਾਨੰਬਰ ਪੀ ਬੀ 07 ਏ ਪੀ 0432 ਜਦੋਂ ਇਹ ਸਵਿਫਟ ਡਿਜਾਇਰ ਕਾਰ ਉਪਰੋਕਤ ਸਥਾਨ ਤੇ ਪਹੁੰਚੀ ਤਾਂ ਕਾਰ ਦਾ ਅਚਾਨਕ ਸਤੁੰਨਲ ਵਿਗੜ ਗਿਆ ਅਤੇ ਕਾਰ ਬੈਕਾਬੂ ਹੋ ਕਿ ਡਿਵਾਈਡਰ ਤੇ ਚੜ੍ਹ ਕੇ ਪਲਟ ਗਈ ਅਤੇ ਹਾਦਸਾ ਬਹੁਤ ਹੀ ਭਿਆਨਕ ਸੀ ਕਾਰ ਦਾ ਮੂੰਹ ਰੋਪੜ੍ਹ ਵੱਲ ਨੂੰ ਘੁੰਮ ਗਿਆ। ਜਿਸ ਨਾਲ ਕਾਰ ਸਵਾਰ 2 ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਜਿਨ੍ਹਾਂ ਨੂੰ ਐਸ ਐਸ ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਐਬੁਲੈਂਸ ਰਾਹੀ ਇਲਾਜ਼ ਲਈ ਰੋਪੜ੍ਹ ਦੇ ਨਿੱਜੀ ਹਸਪਤਾਲ ਵਿਖੇ ਇਲਾਜ਼ ਲਈ ਦਾਖਲ ਕਰਵਾਇਆ ਗਿਆ। ਐਸ ਐਸ ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ਅਤੇ ਇਸ ਹਾਦਸੇ ਦੀ ਸੂਚਨਾ ਥਾਣਾ ਕਾਠਗੜ੍ਹ ਅਤੇ ਕੰਟ੍ਰੋਲਰ ਰੂਮ ਨਵਾਂਸ਼ਹਿਰ ਨੂੰ ਦੇ ਦਿੱਤੀ ਗਈ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ 11 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ, ਡਾ ਢਿੱਲੋਂ 
Next articleਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਘਮੌਰ ਵਿਖੇ  35 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ