HOME ਸਤੁੰਨਲ ਵਿਗੜਨ ਨਾਲ ਕਾਰ ਡਿਵਾਈਡਰ ਨਾਲ ਟਕਰਾਈ 

ਸਤੁੰਨਲ ਵਿਗੜਨ ਨਾਲ ਕਾਰ ਡਿਵਾਈਡਰ ਨਾਲ ਟਕਰਾਈ 

ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਜਾਨੀ ਨੁਕਸਾਨ ਦਾ ਬਚਾਅ ਹੋ ਗਿਆ 

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਟੋਲ ਪਲਾਜ਼ਾ ਬੱਛੂਆਂ ਦੇ ਕੋਲ ਕਾਰ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਤਾਂ ਉਨ੍ਹਾਂ ਨੇ ਤਰੁੰਤ ਜਾ ਕੇ ਵੇਖਿਆ ਕਿ ਇੱਕ ਹੌਂਡਾ ਸਿਆਜ ਕਾਰ ਜਿਸ ਦਾ ਨੰਬਰ ਜੇ ਕੇ 02 ਬੀ ਟੀ 0008 ਜਿਸ ਨੂੰ ਸੰਕੇਤ ਗੁਪਤਾ ਪੁੱਤਰ ਸ਼ੱਮੀ ਗੁਪਤਾ ਵਾਸੀ ਜੰਮੂ ਚਲਾ ਰਿਹਾ ਸੀ ਜੋ ਆਪਣੀ ਕਾਰ ਲੈ ਕੇ ਰੋਪੜ੍ਹ ਸਾਇਡ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ । ਜਦੋਂ ਇਹ ਕਾਰ ਟੋਲ ਪਲਾਜ਼ਾ ਬੱਛੂਆਂ ਦੇ ਨਜ਼ਦੀਕ ਪਹੁੰਚੀ ਤਾਂ ਅਚਾਨਕ ਕਾਰ ਦਾ ਸਤੁੰਨਲ ਵਿਗੜ ਜਿਸ ਨਾਲ ਇਹ ਕਾਰ ਡਿਵਾਈਡਰ ਨਾਲ ਜਾ ਟਕਰਾਈ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਐਸ ਐਸ ਐਫ ਟੀਮ ਦੇ ਇੰਚਾਰਜ ਪ੍ਰਵੀਨ ਕੁਮਾਰ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਮੰਗਵਾ ਕੇ ਕਾਰ ਨੂੰ ਸਾਈਡ ਤੇ ਕਰਵਾਇਆ ਅਤੇ ਰੋਡ ਕਲੀਅਰ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਪਿੰਡ ਮੋਰੋਂ ਵਿਖੇ ਲੱਗੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 325 ਮਰੀਜ਼ਾਂ ਦਾ ਹੋਇਆ ਮੁਆਇਨਾਂ
Next articleਅਟਾਰੀ ਵਿਧਾਨ ਸਭਾ ਹਲਕਾ ਵਿਚ “ਮੇਰਾ ਹਲਕਾ-ਮੇਰਾ ਪਰਿਵਾਰ” ਤਹਿਤ ਮੀਟਿੰਗ ਦਾ ਆਯੋਜਨ