ਸ਼ਿਮਲਾ— ਹਿਮਾਚਲ ਦੀ ਰਾਜਧਾਨੀ ਸ਼ਿਮਲਾ ‘ਚ ਮੰਗਲਵਾਰ ਦੇਰ ਰਾਤ ਇਕ ਕਾਰ ਖਾਈ ‘ਚ ਡਿੱਗ ਗਈ। ਇਸ ‘ਚ ਮਾਂ-ਧੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਕਾਰ ਖਾਈ ‘ਚ ਡਿੱਗ ਗਈ। ਇਸ ਵਿੱਚ 4 ਲੋਕ ਸਨ। ਸਾਰਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਸ਼ੌਘੀ-ਮੇਹਲੀ ਬਾਈਪਾਸ ਰੋਡ ‘ਤੇ ਲਾਲਪਾਣੀ ਪੁਲ ਆਨੰਦਪੁਰ ਨੇੜੇ ਉਸ ਸਮੇਂ ਵਾਪਰਿਆ, ਜਦੋਂ ਕਾਰ ਸਵਾਰ ਸ਼ੌਘੀ ਤੋਂ ਮੇਹਲੀ ਵੱਲ ਆ ਰਹੇ ਸਨ।
ਪੁਲੀਸ ਅਨੁਸਾਰ ਚਾਰੋਂ ਵਿਅਕਤੀ ਇੱਕ ਕਾਰ ਨੰਬਰ ਐਚਪੀ07-ਡੀ-1154 ਵਿੱਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ), ਪੁਲਿਸ ਅਤੇ ਹੋਮ ਗਾਰਡ ਦੇ ਜਵਾਨ ਮੌਕੇ ‘ਤੇ ਪਹੁੰਚ ਗਏ ਅਤੇ ਦੇਰ ਰਾਤ ਤੱਕ ਚਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਟੋਏ ‘ਚੋਂ ਬਾਹਰ ਕੱਢਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਦਸਾ ਇੰਨਾ ਖਤਰਨਾਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਲਾਸ਼ਾਂ ਦਾ ਅੱਜ ਆਈਜੀਐਮਸੀ ਸ਼ਿਮਲਾ ਵਿੱਚ ਪੋਸਟ ਮਾਰਟਮ ਕੀਤਾ ਜਾਵੇਗਾ। ਇਸ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly