HOME ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ’ ਮੋਟਰਸਾਈਕਲ ਸਵਾਰ ਗੰਭੀਰ ਜਖਮੀ, ਕਾਰ ਮੋਟਰਸਾਈਕਲ...

ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ’ ਮੋਟਰਸਾਈਕਲ ਸਵਾਰ ਗੰਭੀਰ ਜਖਮੀ, ਕਾਰ ਮੋਟਰਸਾਈਕਲ ਤੇ ਜਾ ਚੜ੍ਹੀ ਜਾਨੀ ਨੁਕਸਾਨ ਦਾ ਬਚਾਅ

1

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ  ਆਸਰੋਂ ਨੇੜੇ ਗਲੈਕਸੀ ਹੋਟਲ ਦੇ ਕੋਲ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਉਨ੍ਹਾਂ ਨੇ ਤਰੁੰਤ ਜਾ ਕੇ ਦੇਖਿਆ ਕਿ  ਇੱਕ ਵਰਨਾ ਕਾਰ ਸੀ ਐਚ 01ਏ ਪੀ 6121ਜਿਸ ਨੂੰ ਮਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਲਾਸੀ ਨੰਗਲ ਚਲਾ ਰਿਹਾ ਸੀ ਇਹ ਆਸਰੋਂ  ਸਾਈਡ ਤੋਂ ਬਲਾਚੌਰ ਸਾਈਡ ਜਾ ਰਹੇ ਸਨ ਇੱਕ ਸਪਲੈਂਡਰ ਮੋਟਰਸਾਈਕਲ ਪੀ ਬੀ 20ਈ 4088 ਜਿਸ ਨੂੰ ਕਮਲਜੀਤ ਪੁੱਤਰ ਮੋਹਨਲਾਲ ਵਾਸੀ ਰੋਪੜ੍ਹ ਚਲਾ ਰਿਹਾ ਸੀ।ਇਹ ਕਾਰ ਅਤੇ ਮੋਟਰਸਾਈਕਲ ਆਸਰੋਂ ਵੱਲ ਤੋਂ ਬਲਾਚੌਰ ਸਾਈਡ ਜਾ ਰਹੇ ਸਨ ਜਦੋਂ ਇਹ ਉਪਰੋਕਤ ਸਥਾਨ ਤੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਤੋਂ ਮੋਟਰਸਾਈਕਲ ਕਾਰ ਨਾਲ ਟਕਰਾ ਗਿਆ ਜਿਸ ਨਾਲ ਮੋਟਰਸਾਈਕਲ ਸਵਾਰ ਗੰਭੀਰ ਜਖਮੀ ਹੋ ਗਿਆ ਜਿਸ ਐਸ ਐਸ ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਐਬੂਲੈਂਸ ਰਾਹੀ ਰੋਪੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ  ਗਿਆ। ਐਸ ਐਸ ਐਫ ਦੀ ਟੀਮ ਵਲੋਂ ਕਾਰ ਨੂੰ ਸਾਇਡ ਤੇ ਕਰਵਾ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਬਹਾਲ ਕਰਵਾਈਆਂ ਅਤੇ ਕਾਰ ਅਤੇ ਮੋਟਰਸਾਈਕਲ ਆਸਰੋਂ ਪੁਲਿਸ ਦੇ ਹਵਾਲੇ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਸਪਾ ਪੰਜਾਬ ਦੀ ਮੀਟਿੰਗ ਪਾਰਟੀ ਦਫਤਰ ਜਲੰਧਰ ਵਿਖੇ ਹੋਈ
Next articleਪੱਤਰਕਾਰੀ ਦਾ ਡਿਗਦਾ ਗ੍ਰਾਫ