ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਨਾਕਰੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਅਤੇ ਚਾਰ ਹੋਰਾਂ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਬਚਾਉਣ ਲਈ 25 ਕਰੋੜ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਗਰੋਂ ਸਾਬਕਾ ਅਧਿਕਾਰੀ ਦੀਆਂ ਰਿਹਾਇਸ਼ਾਂ ਦੀ ਤਲਾਸ਼ੀ ਗਈ। ਜਾਣਕਾਰੀ ਅਨੁਸਾਰ ਆਰੀਅਨ ਖ਼ਾਨ ਨੂੰ ਦੋ ਅਕਤੂਬਰ, 2021 ਨੂੰ ਕੋਰਡੇਲੀਆ ਕਰੂੁਜ਼ ਜਹਾਜ਼ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
ਐੱਨਸੀਬੀ ਨੇ ਇਸ ਮਾਮਲੇ ’ਚ ਦੋਸ਼ ਪੱਤਰ ਦਾਖ਼ਿਲ ਕੀਤਾ ਸੀ ਅਤੇ ਆਰੀਅਨ ਖ਼ਾਨ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਐੱਨਸੀਬੀ ਵੱਲੋਂ ਕਾਇਮ ਕੀਤੀ ਗਈ ਇੱਕ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਦਾਅਵਾ ਕੀਤਾ ਸੀ ਕਿ ਵਾਨਖੇੜੇ ਦੀ ਅਗਵਾਈ ਵਾਲੀ ਜਾਂਚ ਵਿੱਚ ਖਾਮੀਆਂ ਸਨ। ਉਨ੍ਹਾਂ ਕਿਹਾ ਕਿ ਮੁੰਬਈ, ਦਿੱਲੀ, ਰਾਂਚੀ ਅਤੇ ਕਾਨਪੁਰ ਵਿੱਚ 29 ਥਾਵਾਂ ’ਤੇ ਤਲਾਸ਼ੀ ਲਈ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ ਹੈ ਕਿ ਆਈਆਰਐੱਸ ਅਧਿਕਾਰੀ ਵਾਨਖੇੜੇ ਅਤੇ ਹੋਰਾਂ ਨੇ ਆਰੀਅਨ ਖ਼ਾਨ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ’ਚ ਬਚਾਉਣ ਲਈ 25 ਕਰੋੜ ਦੀ ਰਿਸ਼ਵਤ ਮੰਗੀ ਸੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly