HOME *ਮਾਮਲਾ ਅੰਮ੍ਰਿਤਧਾਰੀ ਸਰਪੰਚ ਨੂੰ ਸੁਰੱਖਿਆ ਅਧਿਕਾਰੀਆਂ ਵੱਲੋਂ ਆਪਣੀ ਸ੍ਰੀ ਸਾਹਿਬ ਨੂੰ...

*ਮਾਮਲਾ ਅੰਮ੍ਰਿਤਧਾਰੀ ਸਰਪੰਚ ਨੂੰ ਸੁਰੱਖਿਆ ਅਧਿਕਾਰੀਆਂ ਵੱਲੋਂ ਆਪਣੀ ਸ੍ਰੀ ਸਾਹਿਬ ਨੂੰ ਉਤਾਰਨ ਲਈ ਮਜ਼ਬੂਰ ਕਰਨ ਦਾ*

1

 *ਯੂਨਾਈਟਿਡ ਸਿੱਖਜ਼ ਨੇ ਸਮੁੱਚੇ ਵਰਤਾਰੇ ਦੀ ਕੀਤੀ ਨਿੰਦਾ* 

 *ਦੇਸ਼ ਦੇ ਸੰਵਿਧਾਨ ਦੀ ਕੀਤੀ ਗਈ ਉਲੰਘਣਾ ਪ੍ਰਤੀ ਸਮੁੱਚੀ ਸਿੱਖ ਕੌਮ ਜਾਗਰੂਕ ਹੋਵੇ – ਅੰਮ੍ਰਿਤਪਾਲ ਸਿੰਘ* 

 ਲੁਧਿਆਣਾ  (ਸਮਾਜ ਵੀਕਲੀ)  ( ਕਰਨੈਲ ਸਿੰਘ ਐੱਮ.ਏ.) ਯੂਨਾਈਟਿਡ ਸਿੱਖਜ਼ ਨੇ ਬੀਤੇ ਦਿਨੀ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਸਥਿਤ ਇਤਿਹਾਸਕ ਲਾਲ ਕਿਲ੍ਹੇ ਵਿਖੇ ਸਰਕਾਰ ਵੱਲੋਂ ਮਨਾਏ ਗਏ 79ਵੇਂ ਸੁਤੰਰਤਾ ਦਿਵਸ ਸਮਾਗਮ ਦੌਰਾਨ ਸੁਰੱਖਿਆ ਅਧਿਕਾਰੀਆਂ ਵੱਲੋਂ ਪੰਜਾਬ ਤੋਂ ਆਏ ਇੱਕ ਅੰਮ੍ਰਿਤਧਾਰੀ ਸਰਪੰਚ ਨੂੰ ਆਪਣੀ ਪਹਿਨੀ ਕਿਰਪਾਨ (ਸ੍ਰੀ ਸਾਹਿਬ) ਨੂੰ ਉਤਰਾਨ ਲਈ ਮਜ਼ਬੂਰ ਕਰਨ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਉਕਤ ਮੁੱਦੇ ਤੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਯੂਨਾਈਟਿਡ ਸਿੱਖਜ਼ ਪੰਜਾਬ ਦੇ ਡਾਇਰੈਕਟਰ ਸ੍ਰ: ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਸਰਪੰਚ ਨੂੰ ਕਿਰਪਾਨ ਨਾਲ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਆਯੋਜਿਤ ਸੁਤੰਤਰਤਾ ਦਿਵਸ ਸਮਾਗਮ ਅੰਦਰ ਸੁਰੱਖਿਆ ਅਧਿਕਾਰੀਆਂ ਵੱਲੋਂ ਦਾਖਲ ਹੋਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਅਜਿਹਾ ਕਰਨ ਵਾਲੇ ਸੁਰੱਖਿਆ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਮਾਮਲੇ ਵਾਰ-ਵਾਰ ਸਾਹਮਣੇ ਆ ਰਹੇ ਹਨ। ਜੋ ਕਿ ਸਿੱਧੇ ਰੂਪ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਤੇ ਜਲੀਲ ਕਰਨ ਵਾਲੀਆਂ ਫਿਰਕਾਪ੍ਰਸਤੀ ਵਾਲੀਆਂ ਕਾਰਵਾਈਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਸਰਕਾਰ ਅਜਿਹਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਨਹੀਂ ਕਰ ਰਹੀ। ਸ੍ਰ: ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਧਾਰਮਿਕ ਮਾਨਤਾਵਾਂ ਦੀ ਰਾਖੀ ਕਰਨ ਦੀ ਆਜ਼ਾਦੀ ਹੈ। ਪਰ ਇਸ ਦੇ ਬਾਵਜੂਦ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ‘ਤੇ ਸਵਾਲ ਉਠਾਏ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਸਾਡੀ ਸੰਸਥਾ ਦਿੱਲੀ ਵਿਖੇ ਵਾਪਰੇ ਸਮੁੱਚੇ ਉਕਤ ਸ਼ਰਮਨਾਕ ਵਰਤਾਰੇ ਦੀ ਨਿਖੇਧੀ ਕਰਦੀ ਹੈ। ਉਹ ਜਲਦੀ ਹੀ ਇਸ ਸੰਬੰਧੀ ਦੇਸ਼ ਦੀ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖੇਗੀ । ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਧਾਰਮਿਕ ਮਾਨਤਾਵਾਂ ਦੀ ਰਾਖੀ ਕਰਨ ਦੀ ਆਜ਼ਾਦੀ ਹੈ। ਇਸ ਦੇ ਬਾਵਜੂਦ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ‘ਤੇ ਸਵਾਲ ਉਠਾਏ ਜਾ ਰਹੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਖ ਧਰਮ ਦੇ ਪ੍ਰਤੀਕ ਕਿਰਪਾਨ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਹੈ। ਕੁਝ ਸਮਾਂ ਪਹਿਲਾਂ ਹਵਾਬਾਜ਼ੀ ਮੰਤਰਾਲੇ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
 ਜਿਸ ਵਿੱਚ ਭਾਰਤੀ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਮਨਾਹੀ ਕੀਤੀ ਗਈ ਸੀ । ਪਰ ਸ਼੍ਰੋਮਣੀ ਕਮੇਟੀ ਦੇ ਦਖਲ ਤੋਂ ਬਾਅਦ ਉਕਤ ਮਸਲੇ ਨੂੰ ਪੂਰੀ ਸੁਹਿਰਦਤਾ ਨਾਲ ਸੁਲਝਾ ਲਿਆ ਗਿਆ ਸੀ। ਪਰ ਜਿਸ ਢੰਗ ਨਾਲ ਦੇਸ਼ ਦੇ ਅਜਾਦੀ ਸਮਾਗਮ ਅੰਦਰ ਸਰਕਾਰੀ ਸੱਦਾ ਪੱਤਰ ਮਿਲਣ ਤੇ ਸ਼ਾਮਲ ਹੋਣ ਲਈ ਪੰਜਾਬ ਤੋਂ ਆਏ ਅੰਮ੍ਰਿਤਧਾਰੀ ਸਰਪੰਚ ਨੂੰ ਆਪਣੀ ਕਿਰਪਾਨ ਉਤਾਰ ਕੇ ਸਮਾਗਮ ਵਿੱਚ ਜਾਣ ਦੀ ਸ਼ਰਤ ਸੁਰੱਖਿਆ ਅਧਿਕਾਰੀਆਂ ਵੱਲੋਂ ਲਗਾਉਣੀ ਸਿੱਧੇ ਰੂਪ ਵਿੱਚ ਗੈਰ ਇਖਲਾਕੀ ਕਰਵਾਈ ਹੈ। ਜੋ ਕਿ ਸਿੱਧੇ ਰੂਪ ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਪਬੰਦੀ ਲਗਾਉਣ ਦੇ ਬਰਾਬਰ ਹੈ। ਜਿਸ ਤੋਂ ਸਮੁੱਚੀ ਸਿੱਖ ਕੌਮ ਨੂੰ ਜਾਗਰੂਕ ਹੋਣ ਦੀ ਲੋੜ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਾਬਾ ਸੁੰਦਰ ਦਾਸ ਜੀ ਦੀ ਯਾਦ ਵਿੱਚ ਪਿੰਡ ਤੱਖਰਾਂ ਵਿਖੇ ਮੇਲੇ ਦੀ ਸ਼ੁਰੂਆਤ
Next article*ਨਿਰੰਕਾਰੀ ਮਿਸ਼ਨ ਦਾ ‘ਵਨਨੈੱਸ ਵਣ’*