ਸਿਰਸਾ ਵਿਚ ਸੌ ਹੋਰ ਕਿਸਾਨਾਂ ਖ਼ਿਲਾਫ਼ ਕੇਸ ਦਰਜ

ਸਿਰਸਾ (ਸਮਾਜ ਵੀਕਲੀ):ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿਚ 11 ਜੁਲਾਈ ਨੂੰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਗੰਗਵਾ ਦਾ ਵਿਰੋਧ ਕੀਤੇ ਜਾਣ ਦੇ ਮਾਮਲੇ ਵਿੱਚ ਪੁਲੀਸ ਨੇ ਇਕ ਆਗੂ ਸਣੇ ਸੌ ਹੋਰ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਕੇਸ ’ਚ ਜਿਸ ਆਗੂ ਨੂੰ ਨਾਮਜ਼ਦ ਕੀਤਾ ਗਿਆ ਹੈ,ਉਸਦਾ ਨਾਮ ਪਿਛਲੇ ਕੇਸ ਿਵੱਚ ਵੀ ਸੀ। ਇਹ ਕੇਸ ਏਐੱਸਆਈ ਪ੍ਰੇਮ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿਚ ਕਿਸਾਨਾਂ ’ਤੇ ਦੇਸ਼ਧ੍ਰੋਹ ਦੀ ਧਾਰਾ ਨਹੀਂ ਲਗਾਈ ਗਈ ਹੈ ਪਰ ਸਰਕਾਰੀ ਕੰਮ ਵਿੱਚ ਅੜਿੱਕਾ ਡਾਹੁਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੀਆਂ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ।

ਡੀਐੱਸਪੀ ਆਰਿਅਨ ਚੌਧਰੀ ਨੇ ਕੇਸ ਦਰਜ ਕਰਨ ਸਬੰਧੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਰਕਾਰੀ ਕੰਮ ਵਿੱਚ ਅੜਿੱਕਾ ਡਾਹੁੰਦਿਆਂ, ਪੁਲੀਸ ਮੁਲਾਜ਼ਮਾਂ ’ਤੇ ਕਾਤਲਾਨਾ ਹਮਲਾ ਕਰ ਕੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉੱਧਰ ਪੁਲੀਸ ਦੀ ਕਾਰਵਾਈ ਖ਼ਿਲਾਫ਼ ਕਿਸਾਨਾਂ ਵੱਲੋਂ ਪਿੰਡਾਂ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨਾਂ ਵੱਲੋਂ ਭਲਕੇ ਜ਼ਿਲ੍ਹਾ ਐੱਸ.ਪੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੁਕਮ ਪਹੁੰਚਾਉਣ ਲਈ ਅਸੀਂ ਅਜੇ ਵੀ ਕਬੂਤਰਾਂ ਵੱਲ ਦੇਖ ਰਹੇ ਹਾਂ: ਸੁਪਰੀਮ ਕੋਰਟ
Next articleਭਾਜਪਾ ਤੋਂ ਡਰਨ ਵਾਲੇ ਕਾਂਗਰਸ ਛੱਡ ਕੇ ਚਲੇ ਜਾਣ: ਰਾਹੁਲ ਗਾਂਧੀ