ਸੁਖਬੀਰ ਤੇ ਬੰਟੀ ਰੋਮਾਣਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ

ਫ਼ਰੀਦਕੋਟ (ਸਮਾਜ ਵੀਕਲੀ):  ਫ਼ਰੀਦਕੋਟ ਪੁਲੀਸ ਨੇ ਚੋਣ ਅਧਿਕਾਰੀ ਦੀ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਖ਼ਿਲਾਫ਼ ਚੋਣ ਜ਼ਾਬਤੇ ਅਤੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਲਿਆ ਹੈ।

ਇਕ ਦਿਨ ਪਹਿਲਾਂ ਇੱਥੋਂ ਦੀ ਅਨਾਜ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਪਾਰਟੀ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ ਸੀ। ਰਿਟਰਨਿੰਗ ਅਫ਼ਸਰ ਫ਼ਰੀਦਕੋਟ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਵੱਖ ਵੱਖ ਪੜਤਾਲ ਰਿਪੋਰਟਾਂ ਤੋਂ ਪਤਾ ਲ2ੱਗਦਾ ਹੈ ਕਿ ਅਕਾਲੀ ਦਲ ਦੀ ਰੈਲੀ ਵਿਚ ਛੇ ਹਜ਼ਾਰ ਤੋਂ ਵੱਧ ਲੋਕ ਇਕੱਠੇ ਹੋਏ ਸਨ ਜਦੋਂਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਊਟ ਡੋਰ ਰੈਲੀ ਵਿੱਚ ਇੱਕ ਹਜ਼ਾਰ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੀ ਰੈਲੀ ਦੀ ਵੀਡੀਓਗ੍ਰਾਫੀ ਕਰਕੇ ਚੋਣ ਅਬਜ਼ਰਵਰਾਂ ਨੂੰ ਸੌਂਪੀ ਸੀ। ਚੋਣ ਅਬਜ਼ਰਵਰਾਂ ਨੇ ਆਪਣੀ ਰਿਪੋਰਟ ਵਿੱਚ ਮਨਜ਼ੂਰੀ ਨਾਲੋਂ ਵੱਧ ਇਕੱਠ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਰੈਲੀ ਵਿੱਚ ਕੋਵਿਡ ਦੇ ਨਿਯਮਾਂ ਦੀ ਵੀ ਉਲੰਘਣਾ ਹੋਈ ਹੈ। ਰਿਟਰਨਿੰਗ ਅਫ਼ਸਰ ਨੇ ਇਸ ਸਬੰਧੀ ਜ਼ਿਲ੍ਹਾ ਪੁਲੀਸ ਨੂੰ ਲਿਖਤੀ ਸ਼ਿਕਾਇਤ ਭੇਜੀ ਸੀ। ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਰਿਟਰਨਿੰਗ ਅਫਸਰ ਦੀ ਇਸ ਸਬੰਧੀ ਲਿਖਤੀ ਸ਼ਿਕਾਇਤ ਮਿਲੀ ਹੈ ਅਤੇ ਸ਼ਿਕਾਇਤ ਅਨੁਸਾਰ ਸੁਖਬੀਰ ਸਿੰਘ ਬਾਦਲ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਕੁਝ ਹੋਰ ਵਿਅਕਤੀਆਂ ਖ਼ਿਲਾਫ਼ ਚੋਣ ਜ਼ਾਬਤੇ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣ ਕਮਿਸ਼ਨ ਵੱਲੋਂ ਇਨਡੋਰ ਤੇ ਆਊਟਡੋਰ ਰੈਲੀਆਂ ’ਚ ਸ਼ਰਤਾਂ ਤਹਿਤ ਛੋਟ ਦਾ ਫੈਸਲਾ
Next articleਪੰਜਾਬ ਵਿਚ ਅੱਜ ਤੋਂ ਖੁੱਲ੍ਹਣਗੇ ਸਕੂਲ-ਕਾਲਜ