ਸਰਬਤ ਸਿਹਤ ਬੀਮਾ ਯੋਜਨਾਂ ਅਧੀਨ ਨਕਦੀ ਰਹਿਤ ਇਲਾਜ ਜਾਰੀ

ਕੈਪਸ਼ਨ : ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਸਿਹਤ ਬੀਮਾ ਕਾਰਡ ਬਣਾਉਣ ਦਾ ਦ੍ਰਿਸ਼।

ਮਾਨਸਾ, ਚਾਨਣ ਦੀਪ ਸਿੰਘ ਔਲਖ (ਸਮਾਜ ਵੀਕਲੀ):- ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਹੇਠ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਨਕਦੀ ਰਹਿਤ ਇਲਾਜ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਲਾਭਪਾਤਰੀਆਂ ਨੂੰ ਸਹੂਲਤ ਮਿਲਣ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾਂ ਦੇ ਲਾਭਪਾਤਰੀਆਂ ਕਿਸਾਨਾਂ, ਉਸਾਰੀ ਕਿਰਤੀਆਂ, ਨੀਲੇ ਕਾਰਡ ਹੋਲਡਰ ਅਤੇ ਛੋਟੇ ਵਪਾਰੀਆਂ ਨੂੰ ਇਸ ਯੋਜਨਾਂ ਅਧੀਨ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਮਾਨਸਾ ਸ਼ਹਿਰ ਦੇ ਡਾਕਟਰ ਪੰਕਜ਼ ਸ਼ਰਮਾ ਅਤੇ ਡਾਕਟਰ ਮਾਨਵ ਜਿੰਦਲ,ਜਿੰਦਲ ਆਰਥੋ ਕੇਅਰ ਹੱਡੀਆਂ ਤੇ ਜੋੜਾਂ ਦੇ ਹਸਪਤਾਲ, ਡਾਕਟਰ ਪਰਦੀਪ ਅਤੇ ਅਡਵਾਂਸ ਅੱਖਾਂ ਦਾ ਹਸਪਤਾਲ ਅਤੇ ਅਪ੍ਰੇਸ਼ਨਾਂ ਦੇ ਰੇਖੀ ਹਸਪਤਾਲ, ਕੁਲਵੰਤ ਨਰਸਿੰਗ ਹੋਮ ਮਾਨਸਾ ਅਤੇ ਡਾਕਟਰ ਵਿਵੇਕ ਹਾਰਟ ਅਤੇ ਜਨਰਲ ਰੋਗਾਂ ਦਾ ਹਸਪਤਾਲ ਵਿੱਚ ਲਾਭਪਾਤਰੀ ਇਸ ਸਕੀਮ ਦਾ ਲਾਭ ਉਠਾ ਸਕਦੇ ਹਨ। ਇਨ੍ਹਾਂ ਬੀਮਾਂ ਕਾਰਡਾਂ ਰਾਹੀਂ ਲਾਭਪਾਤਰੀ ਦੇ ਸਾਰੇ ਪਰਿਵਾਰ ਨੂੰ ਪੰਜ ਲੱਖ ਤੱਕ ਦੀ ਮੁਫਤ ਮੈਡੀਕਲ ਇਲਾਜ ਦੀ ਸਹੂਲਤ ਸਾਰੇ ਸਰਕਾਰੀ ਹਸਪਤਾਲ, ਮੈਡੀਕਲ ਕਾਲਜਾਂ ਅਤੇ ਸੁਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਉਪਲਬਧ ਹੈ। ਇਹ ਬੀਮਾ ਸਕੀਮ ਅਧੀਨ ਨਕਦੀ ਰਹਿਤ ਮੁਫਤ ਇਲਾਜ ਹਸਪਤਾਲ ਵਿੱਚ ਦਾਖਲ ਹੋਣ ਤੇ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ । ਸਰਬਤ ਸਿਹਤ ਬੀਮਾ ਯੋਜਨਾਂ ਦੇ ਕਾਰਡ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਤੇ ਭੀਖੀ ਵਿਖੇ ਹਰ ਰੋਜ਼ ਬਣਾਏ ਜਾਂਦੇ ਹਨ।ਇਸ ਮੌਕੇ ਅਰੋਗਿਆ ਮਿੱਤਰ ਰਘਵੀਰ ਸਿੰਘ ਅਤੇ ਕਾਰਡ ਬਣਾਉਣ ਆਏ ਲਾਭਪਾਤਰੀ ਹਾਜ਼ਰ ਸਨ।

 

Previous articleਮੁਹੱਬਤਾਂ ਦੇ ਰਾਹ ਤੇ…
Next articleਪੰਜਾਬੀ ਸਾਹਿਤ ਸਭਾ ਰਜਿ. ਬਰਨਾਲਾ ਨੇ ਕਰਵਾਈ ਪੁਸਤਕ ਗੋਸ਼ਟੀ