ਨਵੀਂ ਦਿੱਲੀ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਲੜਨ ਲਈ ਅੱਜ ਸਿਆਸੀ ਇੱਛਾ ਸ਼ਕਤੀ ਦੀ ਕੋਈ ਕਮੀ ਨਹੀਂ ਹੈ ਅਤੇ ਅਧਿਕਾਰੀਆਂ ਨੂੰ ਬਿਨਾਂ ਝਿਜਕ ਤੋਂ ਭ੍ਰਿਸ਼ਟ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਭਾਵੇਂ ਉਹ ਕਿੰਨਾ ਵੀ ਤਾਕਤਵਰ ਹੋਵੇੇ।
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਮੰਡ ਜੁਬਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਏਜੰਸੀ ਪਿਛਲੇ 60 ਸਾਲਾਂ ਵਿੱਚ ‘ਸੱਚ ਤੇ ਨਿਆਂ’ ਦੇ ਇਕ ਬਰਾਂਡ ਵਜੋਂ ਉੱਭਰੀ ਹੈ। ਭ੍ਰਿਸ਼ਟਾਚਾਰ ਨੂੰ ਲੋਕਤੰਤਰ ਤੇ ਨਿਆਂ ਦੇ ਰਾਹ ਵਿੱਚ ਸਭ ਤੋਂ ਵੱਡਾ ਰੋੜਾ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਨੂੰ ਇਸ ਤੋਂ ਮੁਕਤ ਕਰਨਾ ਏਜੰਸੀ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly