ਸੀ. ਬੀ. ਐੱਸ. ਈ ਦੇ 10ਵੀਂ ਕਲਾਸ ਦੇ ਐਲਾਨੇ ਨਤੀਜਿਆਂ ‘ਚ ਫਿਲੌਰ ਦੀ ਦਿਵਿਆ ਆਹੂਜਾ ਨੇ ਦੇਸ਼ ਭਰ ‘ਚ ਪ੍ਰਾਪਤ ਕੀਤਾ ਪਹਿਲਾ ਸਥਾਨ

(ਸਮਾਜ ਵੀਕਲੀ)

ਫਿਲੌਰ, ਅੱਪਰਾ (ਜੱਸੀ)-ਸੀ. ਬੀ. ਐੱਸ. ਈ ਦੇ 10ਵੀਂ ਕਲਾਸ ਦੇ ਐਲਾਨੇ ਨਤੀਜਿਆਂ ‘ਚ ਫਿਲੌਰ ਦੀ ਦਿਵਿਆ ਆਹੂਜਾ ਨੇ ਦੇਸ਼ ਭਰ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਦਿਵਿਆ ਆਹੂਜਾ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਦੇਸ਼ ਭਰ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ, ਸਕੂਲ, ਮਾਪਿਆਂ ਦੇ ਆਪਣੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਦਿਵਿਆ ਆਹੂਜਾ ਦੀ ਇਸ ਪ੍ਰਾਪਤੀ ਦੇ ਕਾਰਣ ਉਸਦੇ ਮਾਪਿਆਂ ਤੇ ਸਕੂਲ ਸਟਾਫ਼ ਨੂੰ  ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ ਤੇ ਇਲਾਕੇ ਦੀਆਂ ਵੱਖ ਵੱਖ ਐਜੂਕੇਸ਼ਨ ਸੋਸਾਇਟੀਆਂ ਵਲੋਂ ਉਨਾਂ ਦੇ ਪਰਿਵਾਰ ਨੂੰ  ਮੁਬਾਰਕਬਾਦ ਦਿੱਤੀ ਜਾ ਰਹੀ ਹੈ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਾਕਟਰ ਸੁਰਜੀਤ ਪਾਤਰ ਦਾ ਵਿਛੋੜਾ ਪੰਜਾਬੀ ਸਾਹਿਤ ਜਗਤ ਲਈ ਨਾ ਪੂਰਾ ਹੋਣ ਵਾਲ਼ਾ ਘਾਟ-ਸਾਹਿਤ ਸਭਾ
Next articleਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ