25 ਅਗਸਤ ਤੋਂ 08 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ,ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ:-ਡਾਕਟਰ ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ

ਡਾਕਟਰ ਰਣਜੀਤ ਸਿੰਘ ਰਾਏ

ਮਾਨਸਾ (ਸਮਾਜ ਵੀਕਲੀ) ( ਚਾਨਣ ਦੀਪ ਸਿੰਘ ਔਲਖ )   ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਹਰ ਸਾਲ 25 ਅਗਸਤ ਤੋਂ 8 ਸਤੰਬਰ ਤੱਕ ਕੋਰਨੀਅਲ ਅੰਨ੍ਹਾਪਣ, ਕੋਰਨੀਅਲ ਟ੍ਰਾਂਸਪਲਾਂਟ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ, ਉਨ੍ਹਾਂ ਨੂੰ ਅੱਖਾਂ ਦਾਨ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾਂਦਾ ਹੈ।  ਇਸ ਮੌਕੇ ਡਾਕਟਰ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰਨੀਆ (ਅੱਖ ਦੀ ਪੁਤਲੀ) ਦੀ ਬਿਮਾਰੀ ਤੋਂ ਅੰਨ੍ਹਾਪਣ ਭਾਰਤ ਵਿੱਚ ਇੱਕ ਪ੍ਰਮੁੱਖ ਜਨਤਕ ਸਿਹਤ ਸਮੱਸਿਆ ਹੈ। ਭਾਰਤ ਵਿੱਚ ਪ੍ਰਤੀ ਸਾਲ 1 ਲੱਖ ਕੋਰਨੀਅਲ ਟ੍ਰਾਂਸਪਲਾਂਟ ਕਰਨ ਲਈ 2 ਲੱਖ 70 ਹਜ਼ਾਰ ਦਾਨੀਆਂ ਦੀਆਂ ਅੱਖਾਂ ਦੀ ਲੋੜ ਦਾ ਅਨੁਮਾਨ ਹੈ, ਜੋ ਕਿ ਦਾਨੀ ਅੱਖਾਂ ਦੀ ਮੌਜੂਦਗੀ ਤੋਂ ਲਗਭਗ 4 ਗੁਣਾ ਵੱਧ ਹੈ।ਮਨੁੱਖੀ ਅੱਖਾਂ ਦੀ ਮੰਗ ਅਤੇ ਸਪਲਾਈ ਵਿੱਚ ਵੱਡਾ ਫਰਕ ਇੱਕ ਚੁਣੌਤੀ ਹੈ, ਆਮ ਲੋਕਾਂ ਦੇ ਸਹਿਯੋਗ ਦੇ ਨਾਲ ਹੀ ਇਸ ਸਮੱਸਿਆ ਤੇ ਕਾਬੂ ਪਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ  ਕੋਰਨੀਆਂ ਅੱਖ ਦੀ  ਸਭ ਤੋਂ ਬਾਹਰ ਦੀ ਕੱਚ ਵਰਗੀ ਪਾਰਦਰਸ਼ੀ ਪਰਤ ਹੁੰਦੀ ਹੈ ਕੋਰਨੀਆਂ ਵਿਚੋਂ ਹੀ ਸਾਡੇ ਅੱਖ ਦੇ ਅੰਦਰ ਰੋਸ਼ਨੀ ਜਾਂਦੀ ਹੈ। ਜਿਸ ਕਾਰਨ ਅਸੀਂ ਦੇਖ ਸਕਦੇ  ਹਾਂ। ਸੱਟ ਲੱਗਣ ਕਾਰਨ, ਕੋਰਨੀਅਲ ਟਰੋਮਾ, ਕਿਸੇ ਵੀ ਤਰ੍ਹਾਂ ਦੀ ਵਾਈਰਲ, ਬੈਕਟੀਰੀਅਲ ਜਾਂ ਫੰਗਸ ਲਾਗ (ਇੰਫੈਕਸ਼ਨ) ਕਾਰਨ, ਕਿਸੇ ਤਰ੍ਹਾਂ ਦੇ ਕੁਪੋਸ਼ਨ ਕਾਰਨ ਜਿਵੇਂ ਵਿਟਾਮਿਨ ਏ ਦੀ ਘਾਟ ਹੋ ਜਾਣਾ, ਜਨਮ ਤੋਂ ਹੀ ਕਿਸੇ ਬੀਮਰੀ ਕਾਰਨ, ਪਾਰਦਰਸ਼ੀ ਕੋਰਨੀਅਲ ਅਪਾਰਦਰਸ਼ੀ ਹੋ ਜਾਂਦਾ ਹੈ ਤਾਂ ਅੱਖ ਬਾਹਰ ਦੀ ਰੋਸ਼ਨੀ ਨੂੰ ਫੋਕਸ ਨਹੀਂ ਕਰ ਪਾਉਂਦੀ ਤੇ ਵਿਅਕਤੀ ਨੂੰ ਕੁਝ ਵੀ ਦਿਖਾਈ ਨਹੀਂ ਦਿੰਦਾ।

ਜਦੋਂ ਇਸ ਅਪਾਰਦਰਸ਼ੀ ਕੋਰਨੀਅਲ ਨੂੰ ਨਵੇਂ ਪਾਰਦਰਸ਼ੀ ਕੋਰਨੀਅਲ ਨਾਲ ਟ੍ਰਾਂਸਪਲਾਟ ਕਰਦੇ ਹਾਂ ਤਾਂ ਵਿਅਕਤੀ ਫਿਰ ਤੋਂ ਦੇਖਣ ਯੋਗ ਹੋ ਜਾਂਦਾ ਹੈ।  ਵਿਜੇ ਕੁਮਾਰ ਜੈਨ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਨੇ ਦੱਸਿਆ ਕਿ  ਅੱਖਾਂ ਦਾਨ ਸਿਰਫ਼ ਜੀਵਨ ਤੋਂ ਬਾਅਦ ਮੌਤ ਤੋਂ 4 ਤੋਂ 6 ਘੰਟੇ ਦੇ ਵਿੱਚ ਹੀ ਹੋਣੀਆਂ ਚਾਹੀਦੀਆਂ ਹਨ। ਇਸ ਮੌਕੇ ਨੇ ਉਨਾਂ ਇਹ ਵੀ ਕਿਹਾ ਕਿ ਅੱਖਾਂ ਦਾਨ ਕਰਨ ਦੇ ਫਾਰਮ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੌਜੂਦ ਹਨ। ਇਸ ਪੰਦਰਵਾੜੇ ਦੌਰਾਨ ਸਾਡੇ ਪੈਰਾ ਮੈਡੀਕਲ ਦੇ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਲੋਕਾਂ ਨੂੰ ਜਾਗਰੂਕ ਕਰਕੇ ਫਾਰਮ ਭਰਾਉਣ ਵਿੱਚ ਮਦਦ ਵੀ ਕਰਨਗੇ ਅਤੇ ਨਾਲ ਹੀ ਦੱਸਿਆ ਕਿ ਆਨ—ਲਾਈਨ ਰਜਿਸਟ੍ਰਸ਼ਨ ਲਈ http://nhm.punjab.gov.in/eye_donation ਲਿੰਕ ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

ਚਾਨਣ ਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਕਵਿਤਾਵਾਂ
Next articleਮੋਹ ਦੀਆਂ ਤੰਦਾਂ