ਭਾਰਤ ਰਤਨ ਬਾਬਾ ਸਾਹਿਬ ਦਾ ਜਨਮ ਦਿਹਾੜਾ ਮਨਾਇਆ

ਕੈਪਸ਼ਨ-ਬਾਬਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੇ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਦੇ ਹੋਏ ਸਭਾ ਦੇ ਆਗੂ।

ਹੁਸੈਨਪੁਰ (ਸੋਢੀ) (ਸਮਾਜ ਵੀਕਲੀ)-ਭਾਰਤ ਰਤਨ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਜੀ ਦਾ 131ਵਾਂ ਜਨਮ ਦਿਨ ਭਗਵਾਨ ਵਾਲਮੀਕ ਜੀ ਇੰਟਰਨੈਸ਼ਨਲ ਸਭਾ ਯੂ. ਏ. ਈ. ਵਲੋਂ ਦੁਬਈ ਦੀ ਧਰਤੀ ਅਜਮਾਨ ਸ਼ਹਿਰ ਵਿਚ ਪ੍ਰਧਾਨ ਜਸਵਿੰਦਰ ਲੋਹੀਆ, ਵਾਈਸ ਪ੍ਰਧਾਨ ਪ੍ਰਸ਼ੋਤਮ ਲਾਲ ਬੱਗਾ ਅਤੇ ਚੇਅਰਮੈਨ ਜਸਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਬਲਵਿੰਦਰ ਸਿੰਘ ਨਾਹਰ ਅਤੇ ਰੂਪ ਲਾਲ ਸਿੱਧੂ ਇੰਡੀਅਨ ਐਸੋਸੀਏਸ਼ਨ ਦੇ ਪ੍ਰਧਾਨ ਨੇ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਪੱਛੜੇ ਵਰਗਾਂ ਨੂੰ ਬਰਾਬਰਤਾ ਦਾ ਹੱਕ ਲੈ ਕੇ ਦੇਣ ਲਈ ਤਿੱਖਾ ਸੰਘਰਸ਼ ਕੀਤਾ ਅਤੇ ਵੋਟ ਪਾਉਣ ਦਾ ਅਧਿਕਾਰ ਲੈ ਕੇ ਦਿੱਤਾ ਤਾਂ ਕਿ ਲੋਕ ਆਪਣੇ ਪਸੰਦੀਦਾ ਰਾਜਾ ਚੁਣ ਸਕਣ। ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਰਣਜੀਤ ਨਾਹਰ ਨੇ ਬਾਬਾ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ।ਇਸ ਸਮਾਗਮ ਵਿਚ ਆਏ ਮੁੱਖ ਮਹਿਮਾਨ ਤੇ ਹੋਰ ਆਈਆਂ ਸਖਸ਼ੀਅਤਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐੱਸ.ਡੀ. ਕਾਲਜ ਵੱਲੋਂ ਪਿੰਡ ਪੱਮਣ ‘ਚ ਐਨ.ਐੱੱਸ.ਐੱੱਸ. ਕੈਂਪ
Next articleਗ਼ਜ਼ਲ