ਮਹਾਤਮਾ ਹੰਸ ਰਾਜ ਜੀ ਦਾ ਜਨਮ ਦਿਹਾਡ਼ਾ ਮਨਾਇਆ

ਬਠਿੰਡਾ ਰਮੇਸ਼ਵਰ ਸਿੰਘ (ਸਮਾਜ ਵੀਕਲੀ): ਐੱਮ. ਐੱਚ. ਆਰ. ਵਿੱਦਿਆ ਮੰਦਰ ਹਾਈ ਸਕੂਲ ਵਿੱਚ ਮਹਾਤਮਾ ਹੰਸ ਰਾਜ ਜੀ ਦਾ 150ਵਾਂ ਜਨਮ ਦਿਵਸ ਸਕੂਲ ਪ੍ਰਿੰਸੀਪਲ ਦੀਪਿਕਾ ਸ਼ਰਮਾ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸਾਹਿਬਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਹਾਤਮਾ ਜੀ ਅਣਵੰਡੇ ਪੰਜਾਬ ਸਮੇਂ ਆਰੀਆ ਸਮਾਜ ਦੇ ਉੱਘੇ ਆਗੂ ਅਤੇ ਸਿੱਖਿਆ ਸ਼ਾਸਤਰੀ ਸਨ। ਜਿਨ੍ਹਾਂ ਨੇ ਬਿਨਾਂ ਤਨਖ਼ਾਹ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ। ਉਹਨਾਂ ਦੀਆਂ ਸਿੱਖਿਆਵਾਂ ਤੇ ਜੀਵਨ ਸੰਘਰਸ਼ ਅੱਜ ਵੀ ਵਿਦਿਆਰਥੀਆਂ ਅਤੇ ਸਮਾਜ ਲਈ ਚਾਨਣ ਮੁਨਾਰਾ ਹਨ। ਇਸ ਮੌਕੇ ਸਕੂਲ ਦੀਆਂ ਅਧਿਆਪਕਾਵਾਂ ਸੀਮਾ ਗਰਗ, ਸੁਨੀਤਾ ਰਾਣੀ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਵੱਖ ਵੱਖ ਸਮਾਜਿਕ ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ ਤੇ ਮਹਾਤਮਾ ਜੀ ਦੇ ਜੀਵਨ ਨੂੰ ਦਰਸਾਉਂਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਕੰਮ ਵਾਲੀ” ਸਭਿਆਚਾਰ- ਭੇਡਚਾਲ ਜਾਂ ਮਜ਼ਬੂਰੀ
Next articleਜੀਤੋ ਮਰਜਾਣੀ