ਭੀਖੀ, (ਸਮਾਜ ਵੀਕਲੀ) ( ਕਮਲ ਜਿੰਦਲ) ਸਥਾਨਕ ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਸਮੂਹਿਕ ਰੂਪ ਵਿੱਚ ਸ਼੍ਰੀ ਜਪਜੀ ਸਾਹਿਬ ਦੇ ਪਾਠ ਦੇ ਜਾਪ ਨਾਲ ਹੋਈ। ਇਸ ਤੋਂ ਬਾਅਦ ਬੱਚਿਆਂ ਨੇ ਸ਼ਬਦ ਗਾਇਨ, ਭਾਵਪੂਰਨ ਭਾਸ਼ਣਾਂ ਅਤੇ ਸੁੰਦਰ ਕਵਿਤਾਵਾਂ ਰਾਹੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਯਾਦ ਕੀਤਾ। ਪੂਰਾ ਸਕੂਲ ਗੁਰੂ ਕਿਰਪਾ ਨਾਲ ਰੰਗਿਆ ਹੋਇਆ ਸੀ, ਹਰੇਕ ਚਿਹਰੇ ‘ਤੇ ਸ਼ਾਂਤੀ ਅਤੇ ਖੁਸ਼ੀ ਦੀ ਚਮਕ ਦਿਖਾਈ ਦੇ ਰਹੀ ਸੀ। ਪ੍ਰਿੰਸੀਪਲ ਸੰਜੀਵ ਕੁਮਾਰ ਨੇ ਇਸ ਗੁਰੂਪੁਰਬ ਦੀ ਵਧਾਈ ਦਿੰਦਿਆ ਸਭ ਨੂੰ ਗੁਰੂ ਸਾਹਿਬ ਦੇ ਸੱਚਾਈ, ਸੇਵਾ ਅਤੇ ਨਿਮਰਤਾ ਦੇ ਰਸਤੇ ‘ਤੇ ਚੱਲ ਕੇ ਆਪਣਾ ਜੀਵਨ ਸੁੰਦਰ ਬਣਾਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧ ਸਮਿਤੀ ਦੇ ਪ੍ਰਧਾਨ ਬ੍ਰਿਜ ਲਾਲ ,ਪ੍ਰਬੰਧਕ ਸਤੀਸ਼ ਕੁਮਾਰ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਸਾਰੇ ਵਿਦਿਆਰਥੀ,ਅਧਿਆਪਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



