*ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 28-29 ਸਤੰਬਰ ਨੂੰ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ਼ਹੀਦਾਂ ਦੀਆਂ ਯਾਦਾਂ ਮਨਾਉਣਾ ਨੌਜਵਾਨਾਂ ਦਾ ਸ਼ਲਾਘਾਯੋਗ ਕਦਮ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੀਪਲਜ਼ ਵੈਲਫ਼ੇਅਰ ਕੌਂਸਿਲ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਨੇ ਚੀਫ਼ ਖ਼ਾਲਸਾ ਰੰਗਰੇਟਾ ਦਲ ਮਨਜੀਤ ਨਗਰ ਵੱਲੋਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਦਾ ਸੱਦਾ-ਪੱਤਰ ਦੇਣ ਆਏ ਦਲ ਦੇ ਆਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰੰਧਾਵਾ ਨੇ ਕਿਹਾ ਕਿ ਅਜੋਕੇ ਸਮੇ ‘ਚ ਜਿੱਥੇ ਬਹੁਤੇ ਨੌਜਵਾਨ ਨਸ਼ੇ ਦੀ ਦਲ ਦਲ ‘ਚ ਧਸੇ ਹੋਏ ਹਨ , ਉੱਥੇ ਇਹ ਵੀ ਨੌਜਵਾਨ ਹਨ ਜੋ ਸ਼ਹੀਦਾਂ ਦੇ ਦਿਨ ਮਨਾਉਣ ਨੂੰ ਆਪਣੇ ਜੀਵਨ ਦਾ ਮਨੋਰਥ ਸਮਝਦੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਨੌਜਵਾਨਾਂ ਵੱਲੋਂ ਕਰਵਾਏ ਜਾ ਰਹੇ ਸਮਾਗਮ ਨਾਲ ਦੂਜੇ ਨੌਜਵਾਨਾਂ ‘ਚ ਇੱਕ ਸੰਦੇਸ਼ ਜਾਏਗਾ ਕਿ ਉਹ ਵੀ ਨਸ਼ੇ ਤੋਂ ਦੂਰ ਰਹਿ ਕੇ ਗੁਰੂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰ ਸਕਦੇ ਹਨ ।
ਸਮਾਗਮ ਸੰਬੰਧੀ ਦਲ ਦੇ ਸਤਪਾਲ ਸਿੰਘ ਭੱਟੀ, ਜਥੇਦਾਰ ਦਵਿੰਦਰ ਸਿੰਘ ਟਾਂਕ ਅਤੇ ਜਥੇਦਾਰ ਮਨਜੀਤ ਸਿੰਘ ਸਿਆਲਕੋਟੀ ਨੇ ਦੱਸਿਆ ਕਿ 28 ਸਤੰਬਰ ਨੂੰ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ-ਕੀਰਤਨ ਸਜਾਇਆ ਜਾ ਰਿਹਾ ਹੈ , ਜੋ ਇਲਾਕੇ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁ. ਸ੍ਰੀ ਗੁਰੂ ਸਿੰਘ ਸਭਾ, ਗਲੀ ਨੰਬਰ 12 ਵਿਖ਼ੇ ਸਮਾਪਤ ਹੋਏਗਾ । 29 ਸਤੰਬਰ ਨੂੰ ਰਾਤ ਦੇ ਕੀਰਤਨ ਸਮਾਗਮ ਸਥਾਨ ਬਾਬਾ ਜੀਵਨ ਸਿੰਘ ਪਾਰਕ ਮੇਨ ਰੋਡ ਵਿਖ਼ੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਹਰਪ੍ਰੀਤ ਸਿੰਘ ਖਾਲਸਾ ਲੁਧਿਆਣਾ ਵਾਲੇ, ਭਾਈ ਸਾਹਿਬ ਸਿੰਘ ਪਟਿਆਲੇ ਵਾਲੇ, ਭਾਈ ਗੋਵਿੰਦਰ ਸਿੰਘ ਬੈਨੀਪਾਲ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕਰਨਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਆਗੂ ਗੁਰਮੀਤ ਸਿੰਘ ਸਿੱਧੂ, ਜਸਪਾਲ ਸਿੰਘ ਬਬਲ , ਚਰਨਜੀਤ ਸਿੰਘ ਰੰਧਾਵਾ, ਰਮਨਦੀਪ ਸਿੰਘ ਹੰਨੀ, ਸੰਦੀਪ ਸਿੰਘ, ਪ੍ਰੋਫੈਸਰ ਗੁਰਮੀਤ ਸਿੰਘ, ਵਿਪਨ ਸਿੰਘ ਅਤੇ ਭੁਪਿੰਦਰ ਸਿੰਘ ਵੀ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly