ਬੱਚਿਆਂ ਨੂੰ ਛੁੱਟੀਆਂ ਹੋਣ ਕਾਰਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ, ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਕੂਲ ਦੀਆਂ ਸਾਰੀਆਂ ਛੱਤਾਂ ਲਗਾਤਾਰ ਚੋਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ– ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਲਾਕੇ ਵਿੱਚ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਉੱਥੇ ਅੱਜ ਸਵੇਰੇ ਤੋਂ ਲਗਾਤਾਰ ਹੋ ਰਹੀ ਹਲਕੀ ਬੂੰਦਾਂਬਾਂਦੀ ਨੇ ਲੋਕਾਂ ਨੂੰ ਮੁੜ ਚਿੰਤਾ ਵਿੱਚ ਪਾ ਦਿੱਤਾ ਹੈ। ਲਗਾਤਾਰ ਹੋ ਰਹੀ ਇਸ ਬਾਰਿਸ਼ ਕਾਰਨ ਅੱਜ ਸਵੇਰੇ ਸਥਾਨਕ ਲੁਧਿਆਣਾ ਰੋਡ ਤੇ ਸਥਿਤ ਦਿਵਿਆਂਗ ਬੱਚਿਆਂ ਦੇ ‘ਜਸਕਰਨ ਸਪੈਸ਼ਲ ਸਕੂਲ’ ਦੀ ਇਮਾਰਤ ਦਾ ਇੱਕ ਹਿੱਸਾ ਅਤੇ ਚਾਰਦਿਵਾਰੀ ਢਹਿ ਢੇਰੀ ਹੋ ਗਈ। ਸਕੂਲ ਵਿੱਚ ਬੱਚਿਆਂ ਨੂੰ ਛੁੱਟੀਆਂ ਹੋਣ ਕਾਰਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ। ਸਕੂਲ ਪ੍ਰਬੰਧਕ ਪਰਮਿੰਦਰ ਸਿੰਘ ਜੱਟਪੁਰਾ ਨੇ ਦੱਸਿਆ ਕਿ ਇਮਾਰਤ ਦੇ ਢਹਿਣ ਕਾਰਨ ਉਹਨਾਂ ਦਾ ਕਾਫੀ ਮਾਲੀ ਨੁਕਸਾਨ ਹੋ ਗਿਆ ਹੈ ਅਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਕੂਲ ਦੀਆਂ ਸਾਰੀਆਂ ਛੱਤਾਂ ਲਗਾਤਾਰ ਚੋਣੀਆਂ ਸ਼ੁਰੂ ਹੋ ਚੁੱਕੀਆਂ ਹਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



