HOME ਸੈਂਟਰ ਤੋਪਖਾਨਾ (ਕ-3) ਵਿਖੇ ਵੱਖ ਵੱਖ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇੱਕ...

ਸੈਂਟਰ ਤੋਪਖਾਨਾ (ਕ-3) ਵਿਖੇ ਵੱਖ ਵੱਖ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

1
ਕਪੂਰਥਲਾ,  (ਸਮਾਜ ਵੀਕਲੀ)  ( ਕੌੜਾ  )- ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵਗਠਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਟ੍ਰੇਨਿੰਗ ਦੇਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਤੋਪਖਾਨਾ ਬਲਾਕ ਕ-3 ਵਿਖੇ ਇੱਕ ਰੋਜਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਤੋਪਖਾਨਾ ਦੇ ਵੱਖ-ਵੱਖ ਸਕੂਲਾਂ ਦੇ ਐਸ ਐਮ ਸੀ ਚੇਅਰਮੈਨ ਮੈਂਬਰ ਅਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਭਾਗ ਲਿਆ ਗਿਆ।  ਮੁਕੇਸ਼ ਕੁਮਾਰ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਤੋਪਖਾਨਾ ਦੀ ਦੇਖ ਵਿੱਚ ਹੋਈ ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਬੀ ਆਰ ਸੀ ਨਵਜੋਤ ਸਿੰਘ ਨੇ ਕਿਹਾ ਕਿ ਸਕੂਲਾਂ ਦੀ ਕਾਇਆ ਕਲਪ ਕਰਨ ਵਿੱਚ ਅਧਿਆਪਕਾਂ ਦੇ ਨਾਲ ਨਾਲ ਸਕੂਲ ਮੈਨੇਜਮੈਂਟ ਕਮੇਟੀਆਂ ਦਾ ਵੀ ਵੱਡਮੁੱਲਾ ਯੋਗਦਾਨ ਹੈ। ਉਹਨਾਂ ਐਸ ਐਮ ਸੀ ਚੇਅਰਮੈਨ ਅਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਕੂਲ ਦੀ ਤਰੱਕੀ ਸਭ ਦੀ ਜਿੰਮੇਵਾਰੀ ਤਹਿਤ ਸਕੂਲਾਂ ਦੇ ਬਣਾਏ ਦੇ ਵਿਕਾਸ ਲਈ ਅਧਿਆਪਕਾਂ ਦਾ ਸਹਿਯੋਗ ਦੇਣ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੁਫਤ ਕਿਤਾਬਾਂ, ਮੁਫਤ ਵਰਦੀਆਂ, ਦੁਪਹਿਰ ਦਾ ਖਾਣਾ ਤੇ ਹੋਰ ਸਹੂਲਤਾਂ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚ ਸਕੇ। ਰਿਸੋਰਸ ਪਰਸਨ ਬੀ ਆਰ ਸੀ ਨਵਜੋਤ ਸਿੰਘ ਕਰੀਰ, ਸੁਖਪਾਲ ਸਿੰਘ,ਸੁਵਿੰਦਰ ਸਿੰਘ  ਵੱਲੋਂ ਬਹੁਤ ਹੀ ਸਚੁੱਜੇ ਢੰਗ ਨਾਲ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆ ਟ੍ਰੇਨਿੰਗ ਸੈਸ਼ਨ ਨੂੰ ਬਹੁਤ ਰੌਚਕ ਬਣਾਈ ਰੱਖਿਆ ਗਿਆ। ਦੋ ਫੇਜਾਂ ਵਿੱਚ ਹੋਈ ਟ੍ਰੇਨਿੰਗ ਵਰਕਸ਼ਾਪ ਦੌਰਾਨ ਹਾਜ਼ਰ  ਮੈਂਬਰਾਂ ਨੂੰ ਚਾਹ ਪਾਣੀ ਦੇ ਨਾਲ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleWhy Britain Must Follow Giorgia Meloni’s Lead
Next article*ਬਾਲ ਕਵਿਤਾ::ਗਰੀਨ ਦੀਵਾਲੀ*