ਪਟਿਆਲਾ (ਸਮਾਜ ਵੀਕਲੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਖੇਤ ਪ੍ਰਧਾਨ ਸੂਬਾ ਹੈ ਤੇ ਖੇਤੀ ਸਬੰਧੀ ਕਾਨੂੰਨ ਵੀ ਪੰਜਾਬ ਦੇ ਅਧਿਕਾਰ ਖੇਤਰ ਵਿਚ ਹੀ ਆਉਂਦੇ ਹਨ। ਇਸ ਲਈ ਕੇਂਦਰ ਸਰਕਾਰ ਦਾ ਇਸ ਵਿੱਚ ਦਖਲ ਦੇਣਾ ਨਹੀਂ ਬਣਦਾ। ਕੇਂਦਰ ਸਰਕਾਰ ਨੇ ਖੇਤੀ ਵਿਰੋਧੀ ਕਾਨੂੰਨ ਥੋਪ ਕੇ ਪੰਜਾਬ ਦੇ ਹੱਕਾਂ ’ਤੇ ਦੋਹਰਾ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਾਰੇ ਵਰਗਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ, ਪਰ ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ।
ਇਸੇ ਤਰਕ ਦੇ ਹਵਾਲੇ ਨਾਲ ਪੰਜਾਬ ਸਰਕਾਰ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਮੁਕੰਮਲ ਰੂਪ ਵਿਚ ਰੱਦ ਕਰਨ ਲਈ ਪੰਜਾਬ ਸਰਕਾਰ ਨੂੰ ਐਸਵਾਈਐਲ ਦੇ ਮਾਮਲੇ ’ਤੇ ਪਾਣੀਆਂ ਦੇ ਸਮਝੌਤੇ ਰੱਦ ਕਰਨ ਵਰਗੇ ਦਲੇਰਾਨਾ ਕਦਮ ਚੁੱਕਣੇ ਚਾਹੀਦੇ ਹਨ। ਉਹ ਪਿੰਡ ਜਲਾਲਪੁਰ ਵਿੱਚ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly