ਕੇਂਦਰ ਵੱਲੋਂ ਓਵੈਸੀ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦੇਣ ਦਾ ਫ਼ੈਸਲਾ

ਨਵੀਂ ਦਿੱਲੀ, (ਸਮਾਜ ਵੀਕਲੀ):   ਕੇਂਦਰ ਸਰਕਾਰ ਨੇ ਉੱਘੇ ਮੁਸਲਿਮ ਨੇਤਾ ਅਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੂੰ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਕਮਾਂਡੋਜ਼ ਰਾਹੀਂ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਓਵੈਸੀ ਦੀ ਸੁਰੱਖਿਆ ਲਈ 24 ਘੰਟੇ ਸੀਆਰਪੀਐੱਫ ਕਮਾਂਡੋ ਤਾਇਨਾਤ ਰਹਿਣਗੇ। ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐੱਮ) ਦੇ ਮੁਖੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਹਾਪੁੜ ਵਿਚ ਕਥਿਤ ਤੌਰ ‘ਤੇ ਉਨ੍ਹਾਂ ਦੀ ਕਾਰ ‘ਤੇ ਗੋਲੀਬਾਰੀ ਕੀਤੇ ਜਾਣ ਤੋਂ ਇਕ ਦਿਨ ਬਾਅਦ ਕੀਤਾ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਨੇਡਾ ’ਚ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਫ਼ੌਜੀ ਕਾਰਵਾਈ ’ਤੇ ਵਿਚਾਰ ਨਹੀਂ: ਟਰੂਡੋ
Next articleਮਹਾਰਾਸ਼ਟਰ: ਪੁਣੇ ’ਚ ਉਸਾਰੀ ਅਧੀਨ ਇਮਾਰਤ ਢਹਿਣ ਕਾਰਨ 5 ਮਜ਼ਦੂਰਾਂ ਦੀ ਮੌਤ