ਕੇਂਦਰ ਨੇ ਐੱਸਸੀ, ਐੱਸਟੀ, ਓਬੀਸੀ, ਘੱਟ ਗਿਣਤੀਆਂ ਤੇ ਔਰਤਾਂ ਲਈ ਭਲਾਈ ਯੋਜਨਾਵਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਮੰਤਰੀਆਂ ਦਾ ਗਰੁੱਪ ਬਣਾਇਆ

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰ ਨੇ ਵੱਖ -ਵੱਖ ਭਲਾਈ ਸਕੀਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀਆਂ ਦੇ ਇੱਕ ਸਮੂਹ (ਜੀਓਐਮ) ਦਾ ਗਠਨ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਐੱਸਸੀ, ਐੱਸਟੀ, ਓਬੀਸੀ, ਘੱਟ ਗਿਣਤੀਆਂ ਅਤੇ ਔਰਤਾਂ ਲਈ ਪੈਨਲ ਦੀ ਪਹਿਲੀ ਵਾਰ ਵੀਰਵਾਰ ਨੂੰ ਮੀਟਿੰਗ ਹੋਈ। ਅਜਿਹਾ ਅਗਲੇ ਵਰ੍ਹੇ ਦੀ ਸ਼ੁਰੂਆਤ ਵਿੱਚ ਉੱਤਰ ਪ੍ਰਦੇਸ਼ ਅਤੇ ਕੁਝ ਹੋਰਨਾਂ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਅਤੇ ਭਾਜਪਾ ਦੇ ਉੱਤਰ ਪ੍ਰਦੇਸ਼ ਇੰਚਾਰਜ ਧਰਮਿੰਦਰ ਪ੍ਰਧਾਨ ਇਸ ਗਰੁੱਪ ਦੇ ਮੈਂਬਰ ਹਨ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ, ਮੁਖਤਾਰ ਅੱਬਾਸ ਨਕਵੀ, ਅਰਜੁਨ ਮੁੰਡਾ, ਕਿਰਨ ਰਿਜਿਜੂ ਅਤੇ ਵਰਿੰਦਰ ਕੁਮਾਰ ਵੀ ਪੈਨਲ ਦਾ ਹਿੱਸਾ ਹਨ। ਸੂਤਰਾਂ ਅਨੁਸਾਰ ਗਰੁੱਪ ਦੀ ਪਹਿਲੀ ਮੀਟਿੰਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਰਿਹਾਇਸ਼ ‘ਤੇ ਹੋਈ। ਸੂਤਰਾਂ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੀ ਇਸ ਪੈਨਲ ਦੇ ਮੈਂਬਰ ਹਨ ਪਰ ਕੁਝ ਰੁਝੇਵਿਆਂ ਕਾਰਨ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੁਪਵਾੜਾ ਵਿੱਚ ਇਕ ਮਕਾਨ ਵਿੱਚ ਧਮਾਕਾ; ਇਕ ਹਲਾਕ, ਅੱਧੀ ਦਰਜਨ ਜ਼ਖ਼ਮੀ
Next articleਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਐੱਸਸੀ ਸ਼੍ਰੇਣੀ ਦੇ ਨਿਆਂਇਕ ਅਧਿਕਾਰੀਆਂ ਦੀ ਤਰੱਕੀ ਵਿੱਚ ਕੋਟੇ ‘ਤੇ ਵਿਚਾਰ ਕਰਨ ਲਈ ਕਿਹਾ