ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਨੂੰ ਕਰਾਰਾ ਝਟਕਾ ਦਿੱਤਾ ਹੈ। “ਪੰਜਾਬ ਵਿੱਚ NHAI ਦਾ ਇੱਕ ਹੋਰ ਪ੍ਰੋਜੈਕਟ ਕੇਂਦਰ ਦੁਆਰਾ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਜ਼ਮੀਨ ਨਾ ਮਿਲਣ ਕਾਰਨ ਇਹ ਪ੍ਰਾਜੈਕਟ ਰੱਦ ਕਰ ਦਿੱਤਾ ਗਿਆ ਹੈ।
ਇਹ ਪ੍ਰੋਜੈਕਟ ਤਰਨਤਾਰਨ ਵਿੱਚ ਭਾਰਤ ਮਾਲਾ ਨਾਲ ਜੁੜਿਆ ਹੋਇਆ ਸੀ। ਇਹ ਪ੍ਰੋਜੈਕਟ ਅੰਮ੍ਰਿਤਸਰ ਨੂੰ ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨਾਲ ਜੋੜਨਾ ਸੀ। ਬਾਈਪਾਸ ਸੀਗਲ ਕੰਪਨੀ ਵੱਲੋਂ ਬਣਾਇਆ ਜਾਣਾ ਸੀ। NHAI ਨੇ ਕਿਹਾ ਹੈ ਕਿ ਜ਼ਮੀਨ ਐਕੁਆਇਰ ਨਹੀਂ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਕਿਸਾਨ ਹੋਰ ਮੁਆਵਜ਼ੇ ਦੀ ਮੰਗ ਕਰ ਰਹੇ ਸਨ ਅਤੇ ਆਪਣੀ ਜ਼ਿੱਦ ‘ਤੇ ਅੜੇ ਸਨ। ਜਿਸ ਤੋਂ ਬਾਅਦ NHI ਨੇ ਇਹ ਕਦਮ ਚੁੱਕਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly