ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰ ਸਰਕਾਰ ਵੱਲੋਂ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਕੇਂਦਰੀ ਏਜੰਸੀ ਰਾਹੀਂ ਸੁਰੱਖਿਆ ਦਿੱਤੀ ਜਾ ਸਕਦੀ ਹੈ। ਕੁਮਾਰ ਵਿਸ਼ਵਾਸ ਵੱਲੋਂ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਲਾਏ ਗਏ ਦੋਸ਼ਾਂ ਦੇ ਮੱਦੇਨਜ਼ਰ ਕੇਂਦਰ ਨੇ ਇਹ ਕਦਮ ਉਠਾਇਆ ਹੈ। ਸੂਤਰਾਂ ਨੇ ਕਿਹਾ ਕਿ ਖ਼ੁਫ਼ੀਆ ਏਜੰਸੀਆਂ ’ਤੇ ਆਧਾਰਿਤ ਰਿਪੋਰਟਾਂ ਅਤੇ ਕੁਮਾਰ ਵਿਸ਼ਵਾਸ ਨੂੰ ਮਿਲ ਰਹੀਆਂ ਧਮਕੀਆਂ ਦੀ ਸੰਜੀਦਗੀ ਦੇ ਆਧਾਰ ’ਤੇ ਸੁਰੱਖਿਆ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਜ਼ਰਸਾਨੀ ਮਗਰੋਂ ਕੇਂਦਰੀ ਸੁਰੱਖਿਆ ਏਜੰਸੀ ਰਾਹੀਂ ਕੁਮਾਰ ਵਿਸ਼ਵਾਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly